ਸਰਕਾਰੀ ਐਲੀਮੈਂਟਰੀ ਸਕੂਲ ਪੁਤਲੀਘਰ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਵੱਲੋਂ ਦਿੱਤੇ ਭਾਸ਼ਣ ਨੇ ਡੀ.ਸੀ ਮੈਡਮ ਦਾ ਜਿੱਤਿਆ ਦਿੱਲ-ਉਸ ਨੂੰ ਆਪਣੀ ਕੁਰਸੀ ਤੇ ਬਿਠਾਇਆ

4913968
Total views : 5896802

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ’ਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਪੁਤਲੀਘਰ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਆਨਿਆ ਗੌਤਮ ਵੱਲੋਂ ਦਾਖਲਾ ਮੁਹਿੰਮ ਤਹਿਤ ਦਿੱਤੇ ਗਏ ਭਾਸ਼ਣ ਤੋਂ ਪ੍ਰਭਾਵਿਤ ਹੋ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਆਪਣੇ ਦਫ਼ਤਰ ’ਚ ਬੱਚੀ ਨੂੰ ਸਨਮਾਨਿਤ ਕੀਤਾ।

ਛੋਟੀ ਜਿਹੀ ਬੱਚੀ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨਾ ਮਾਣ ਵਾਲੀ ਗੱਲ – ਡਿਪਟੀ ਕਮਿਸ਼ਨਰ

ਇਸ ਦੌਰਾਨ ਡੀਸੀ ਨੇ ਬੱਚੀ ਨੂੰ ਆਪਣੀ ਕੁਰਸੀ ’ਤੇ ਵੀ ਬਿਠਾਇਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੋਹੀ ਜਿਹੀ ਬੱਚੀ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਵੱਲੋਂ ਬੱਚੀ ਦੀ ਹੌਸਲਾ ਅਫਜ਼ਾਈ ਕਰਦਿਆਂ ਉਸ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ, ਬੀ.ਈ.ਈ.ਓ ਦਿਲਬਾਗ ਸਿੰਘ, ਹੈਡ ਟੀਚਰ ਮਿਨੀ ਸ਼ਰਮਾ ਅਤੇ ਹੈੱਡ ਟੀਚਰ ਰਣਜੀਤ ਸਿੰਘ ਵੀ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News