





Total views : 5841431







Total views : 5841431ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਰੂਪਨਗਰ/ਬੀ.ਐਨ.ਈ ਬਿਊਰੋ
ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੋਲ਼ੀ ਚਲਾਉਣ ਦੇ ਮਾਮਲੇ ’ਚ ਨਰਾਇਣ ਸਿੰਘ ਚੌੜਾ (78) ਨੂੰ ਬੁੱਧਵਾਰ ਸ਼ਾਮ ਨੂੰ ਰੂਪਨਗਰ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਚੌੜਾ ਨੂੰ 25 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਜ਼ਿਕਰਯੋਗ ਹੈ ਕਿ ਚਾਰ ਦਸੰਬਰ 2024 ਨੂੰ ਨਰਾਇਣ ਸਿੰਘ ਚੌੜਾ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਅ ਰਹੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੋਲ਼ੀ ਚਲਾ ਦਿੱਤੀ ਸੀ।
ਇਸ ਦੌਰਾਨ, ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਤੇ ਐੱਸਜੀਪੀਸੀ ਟਾਸਕ ਫੋਰਸ ਦੇ ਸਟਾਫ ਨੇ ਚੌੜਾ ਨੂੰ ਕਾਬੂ ਕਰ ਲਿਆ। ਚੌੜਾ ਸਾਢੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਅਦਾਲਤੀ ਹਿਰਾਸਤ ’ਚ ਰਿਹਾ। ਜੇਲ੍ਹ ਤੋਂ ਬਾਹਰ ਆਉਂਦੇ ਹੀ ਚੌੜਾ ਨੇ ਸਿੱਖ ਭਾਈਚਾਰੇ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਸ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਤੇ ਉਸ ਦਾ ਸਬੰਧ ਸਿਰਫ਼ ਸਿੱਖ ਪੰਥ ਨਾਲ ਹੈ। ਚੌੜਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਚੌੜਾ ਨੂੰ ਜ਼ਮਾਨਤ ਮਿਲਣ ’ਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾ ਤਾਂ ਖ਼ੁਦ ਅਦਾਲਤ ’ਚ ਆਏ ਤੇ ਨਾ ਹੀ ਉਨ੍ਹਾਂ ਵੱਲੋਂ ਕੋਈ ਪੇਸ਼ ਹੋਇਆ। ਉਨ੍ਹਾਂ ਨੇ ਇਸ ਸਬੰਧ ’ਚ ਨਾ ਹੀ ਪੁਲਿਸ ਨੂੰ ਕੋਈ ਬਿਆਨ ਦਿੱਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-