





Total views : 5841080







Total views : 5841080ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ,/ਵਿੱਕੀ ਭੰਡਾਰੀ
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਸਥਿੱਤ ਇਤਿਹਾਸਕ ਮਾਤਾ ਮੰਦਰ ਚਾਮੁੰਡਾ ਦੇਵੀ ਵਿਖੇ ਇਸ ਵਾਰ ਚੇਤ ਦੇ ਮਹੀਨੇ ਦਿਨ ਸ਼ਨੀਵਾਰ, ਐਤਵਾਰ ਤੋਂ ਦੋ ਰੋਜਾ ਇਤਿਹਾਸਿਕ ਮੇਲਾ ਸ਼ੁਰੂ ਹੋ ਰਿਹਾ ਹੈ। ਚੇਤ ਮਹੀਨੇ ਦੇ ਸ਼ੁਭ ਨਵਰਾਤਰਿਆਂ ਦੇ ਤਿਉਹਾਰ ਮੌਕੇ ਸੰਗਤਾਂ ਹੁੰਮ ਹੁਮਾ ਕੇ ਮਾਤਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਰਹੀਆਂ ਹਨ। ਇਸ ਵਾਰ 5 ਅਪ੍ਰੈਲ ਦਿਨ ਸ਼ਨੀਵਾਰ ਨੂੰ ਮਾਤਾ ਜੀ ਦੀ ਅਸ਼ਟਮੀ ਦਾ ਇਤਿਹਾਸਕ ਮੇਲਾ ਲੱਗੇਗਾ। ਇਸ 2 ਰੋਜ਼ਾ ਮੇਲੇ ਵਿੱਚ ਲੱਖਾਂ ਦੀ ਤਦਾਦ ਨਾਲ ਸੰਗਤਾਂ ਮਾਤਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦੀਆਂ ਹਨ ਅਤੇ ਮਾਤਾ ਜੀ ਕੋਲੋਂ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਇਹ ਇਤਿਹਾਸਿਕ ਮੰਦਰ ਇਸ ਵੇਲੇ ਪ੍ਰਸ਼ਾਸਨ ਹੇਠ ਰਸੀਵਰ ਕਮ ਤਹਿਸੀਲਦਾਰ ਮਜੀਠਾ ਸ਼ੀਸ਼ਪਾਲ ਸਿੰਗਲਾ ਦੀ ਰਹਿਨੁਮਾਈ ਹੇਠ ਦੇਖ – ਰੇਖ ‘ਚ ਚੱਲ ਰਿਹਾ ਹੈ ।
ਇਸ ਇਤਿਹਾਸਿਕ ਲੱਗਣ ਵਾਲੇ ਦੋ ਰੋਜ਼ਾ ਮੇਲੇ ਸਬੰਧੀ ਜਦ ਤਹਿਸੀਲਦਾਰ ਮਜੀਠਾ ਸ਼ੀਸ਼ਪਾਲ ਸਿੰਗਲਾ ਨਾਲ ਗੱਲਬਾਤ ਕੀਤੀ ਤਾਂ ਉਨਾਂ ਦੱਸਿਆ ਕਿ ਇਸ ਦੋ ਰੋਜਾ ਚੱਲਣ ਵਾਲੇ ਮੇਲੇ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਮੰਦਰ ਦੇ ਅੰਦਰ, ਬਾਹਰ, ਲੰਗਰ ਹਾਲ ਅਤੇ ਮੰਦਰ ਦੇ ਆਲੇ – ਦੁਆਲੇ ਪੂਰੇ ਮੰਦਰ ਨੂੰ ਸੀ.ਸੀ.ਟੀ.ਵੀ ਦੇ ਅਧੀਨ ਲਿਆਂਦਾ ਗਿਆ ਹੈ ਜਿਸ ਨਾਲ ਗਲਤ ਅਨਸਰਾਂ ਵਿਰੁੱਧ ਇਹ ਸੀ ਸੀ ਟੀਮ ਵੀ ਕੈਮਰੇ ਤੀਸਰੀ ਅੱਖ ਵਾਂਗ ਕੰਮ ਕਰਨਗੇ। ਰਸੀਵਰ ਕਮ ਤਹਿਸੀਲਦਾਰ ਨੇ ਕਿਹਾ ਕਿ ਇਸ ਮੇਲੇ ਵਿੱਚ ਲੱਖਾਂ ਦੀ ਤਦਾਦ ਨਾਲ ਪਹੁੰਚ ਰਹੀਆਂ ਸੰਗਤਾਂ ਲਈ ਮੰਦਰ ਵਿੱਚ ਲੱਗੇ ਰਸੀਵਰ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਅਤੇ ਠਹਿਰਨ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਤੇ ਮੰਦਰ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਵੀ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਇਸ ਮੇਲੇ ਸਬੰਧੀ ਜਦ ਪੁਲਿਸ ਥਾਣਾ ਕੱਥੂਨੰਗਲ ਅਧੀਨ ਆਉਂਦੀ ਪੁਲਿਸ ਚੌਂਕੀ ਚਵਿੰਡਾ ਦੇਵੀ ਦੇ ਇੰਚਾਰਜ ਅਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਮੇਲੇ ਵਿੱਚ ਕਿਸੇ ਵੀ ਗਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੋਕੇ ਮੰਦਰ ਦੇ ਸੁਪਰਵਾਈਜ਼ਰ ਲਵਜੀਤ ਸਿੰਘ ਲਵ ਨੇ ਕਿਹਾ ਕਿ ਮੇਲੇ ਵਿੱਚ ਲੱਗਣ ਵਾਲੀਆਂ ਦੁਕਾਨਾਂ ਦੀ ਵੰਡ ਵੀ ਸ਼ਾਂਤਮਈ ਢੰਗ ਨਾਲ ਕਰ ਦਿੱਤੀ ਗਈ ਹੈ ਅਤੇ ਰਸੀਵਰ ਕਮ ਤਹਿਸੀਲਦਾਰ ਮਜੀਠਾ ਵੱਲੋਂ ਇਸ ਵਾਰ ਇਸ ਮੇਲੇ ਵਿੱਚ ਪ੍ਰਸ਼ਾਸਨ ਵੱਲੋਂ ਮਹੀਕਮੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਤਾਂ ਜੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇਂ ਰੀਡਰ ਮਜੀਠਾ ਹਰਜਿੰਦਰ ਸਿੰਘ, ਸੁਪਰਵਾਈਜ਼ਰ ਲਵਜੀਤ ਸਿੰਘ ਲਵ, ਪੰਡਿਤ ਰਾਜੂ, ਪੰਡਿਤ ਸ਼ਾਮ, ਪੰਡਿਤ ਗੋਲੂ, ਪੰਡਿਤ ਭਰਤ ਲਾਲ, ਪੰਡਿਤ ਪਵਨ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
