ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਨਵੇ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ

4925830
Total views : 5915063

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ 

ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ ਕੀਤਾ ਹੈ। ਮਨਿੰਦਰਜੀਤ ਸਿੰਘ ਬੇਦੀ ਲੰਬੇ ਸਮੇਂ ਤੋਂ ਕਾਨੂੰਨ ਦੇ ਖੇਤਰ ਵਿਚ ਸਰਗਰਮ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਸਰਕਾਰ ਦੇ ਉਸ ਯਤਨ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿਸ ਦਾ ਮਕਸਦ ਸੂਬੇ ਦੀਆਂ ਕਾਨੂੰਨੀ ਚੁਣੌਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਪ੍ਰੈਕਟਿਸ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸਨ।  ਬੇਦੀ ਸਭ ਤੋਂ ਛੋਟੀ ਉਮਰ ਦੇ  ਐਡਵੋਕੇਟ ਜਨਰਲ ਨਿਯੁਕਤ ਹੋਏ ਹਨ, ਜੋ ਉਨ੍ਹਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ।ਇਸ ਨਿਯੁਕਤੀ ਨੂੰ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਵੀ ਸਰਾਹਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਮਨਿੰਦਰਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਪੰਜਾਬ ਦੀ ਕਾਨੂੰਨੀ ਟੀਮ ਕਿਵੇਂ ਕੰਮ ਕਰਦੀ ਹੈ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਣਗੀਆਂ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News