ਕੱਲ ਇਕ ਅਪ੍ਰੈਲ ਤੋ ਅੰਮ੍ਰਿਤਸਰ ਜਿਲੇ ਵਿੱਚ ਵੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ ਸਕੂਲ – ਡੀ.ਈ.ਓ. (ਸੈ. ਅਤੇ ਐ.) ਅੰਮ੍ਰਿਤਸਰ

4948589
Total views : 5949176

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਲਈ ਸਮਾਂ ਸਾਰਨੀ ਜਾਰੀ ਕਰਦਿਆਂ ਸਕੂਲ ਲੱਗਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ

ਸ. ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ), 

ਸ. ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਐ.), ਸ਼੍ਰੀ ਰਜੇਸ਼ ਖੰਨਾ ਡਿਪਟੀ ਡੀ.ਈ.ਓ. ਅਤੇ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਡਿਪਟੀ ਡੀ.ਈ.ਓ. ਨੇ ਸਾਂਝੇ ਤੌਰ ਤੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸਲਾਨਾ ਬਦਲਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜੋ ਕਿ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਨਾਲ ਸੰਬੰਧਿਤ ਸਰਕਾਰੀ ਸੀਨੀਅਰ ਸੈਕੰਡਰੀ, ਸਰਕਾਰੀ ਹਾਈ, ਸਰਕਾਰੀ ਮਿਡਲ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਤੈਅ ਕੀਤਾ ਗਿਆ ਹੈ ਅਤੇ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲ ਸਵੇਰੇ 8 ਵਜੇ ਲੱਗਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੇਰੇ ਦਿਨਾਂ ਵਿੱਚ ਵੱਧਦੀ ਗਰਮੀ ਦੀ ਤਪਸ਼ ਕਾਰਨ ਸਕੂਲਾਂ ਦਾ ਸਮਾਂ ਘਟਾਉਣ ਦਾ ਫੈਸਲਾ ਸਿੱਖਿਆ ਮੰਤਰੀ ਪੰਜਾਬ ਦੀ ਪ੍ਰਵਾਗੀ ਉਪਰੰਤ ਉੱਚ ਸਿੱਖਿਆ ਅਧਿਕਾਰੀਆਂ ਵਲੋਂ ਲਿਆ ਜਾ ਸਕਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News