





Total views : 5949176







Total views : 5949176ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ ਪੈਂਦੇ ਥਾਣਾ ਕੱਥੂਨੰਗਲ ਵਿਖੇ ਅੱਜ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਮੌਕੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਮਨਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਇਸ ਮੌਕੇ ਐਸ ਐਸ ਪੀ ਨੇ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਸਾਡੀ ਸਾਰਿਆ ਦੀ ਭਾਈਚਾਰਕ ਸਾਂਝ ਬਣੀ ਰਹੇ।
ਸਾਨੂੰ ਸਾਰਿਆ ਨੂੰ ਰਲ ਮਿਲ ਕੇ ਰਹਿਣਾ ਚਾਹੀਦਾ-ਐਸ ਐਸ ਪੀ

ਇਸ ਮੌਕੇ ਥਾਣਾ ਕੱਥੂਨੰਗਲ ਦੇ ਮੁਲਾਜ਼ਮਾਂ ਵੱਲੋਂ ਆਈਆ ਹੋਈਆ ਸੰਗਤਾਂ ਅਤੇ ਰਹਾਗੀਰਾ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਡੀ ਐਸ ਪੀ ਧਰਮਿੰਦਰ ਕਲਿਆਣ, ਐਸ ਐਂਚ ਓ ਸਤਪਾਲ ਸਿੰਘ ਕੱਥੂਨੰਗਲ, ਚੋਂਕੀ ਇੰਚਾਰਜ ਚਵਿੰਡਾ ਦੇਵੀ ਅਮਨਦੀਪ ਸਿੰਘ, ਏ ਐਸ ਆਈ ਅਜੀਤ ਸਿੰਘ, ਬਿਕਰਮਜੀਤ ਸਿੰਘ ਬਿੱਕਾ, ਐੱਚ ਸੀ ਗੁਰਜੀਤ ਸਿੰਘ, ਐਂਚ ਸੀ ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਗੋਪੀ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-