





Total views : 5949201







Total views : 5949201ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਫਿਰੋਜਪੁਰ/ਬੀ.ਐਨ.ਈ ਬਿਊਰੋ
ਫਿਰੋਜਪੁਰ ਦੇ ਗੁਰੂਹਰਸਹਾਏ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਫਿਰੋਜ਼ਪੁਰ ਦੇ ਐੱਸਐੱਚਓ ਸਣੇ 3 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਇਕ ਵਿਅਕਤੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਦੇ ਦੋਸ਼ ਲੱਗੇ ਹਨ।

ਸ਼ਿਕਾਇਤ ਮਿਲਣ ਮਗਰੋਂ ਸਹੀ ਪਾਏ ਜਾਣ ‘ਤੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਨੌਜਵਾਨ ਨੂੰ ਗਲਤ ਤਰੀਕੇ ਨਾਲ ਥਾਣੇ ਵਿਚ ਕਿਉਂ ਰੱਖਿਆ ਗਿਆ ਹੈ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਰ ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਗਾਜ਼ ਡਿੱਗੀ ਹੈ ਤੇ ਇਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਿਸ ਦੀ ਪੁਸ਼ਟੀ ਕਰਦਿਆ ਐਸ.ਐਸ.ਪੀ ਫਿਰੋਜਪੁਰ ਸ: ਭੁਪਿੰਦਰ ਸਿੰਘ ਨੇ ਕਿਹਾ ਕਿ ਮਹਿਕਮੇ ‘ਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਿਤ ਨਹੀ ਕੀਤੀ ਜਾਏਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-