





Total views : 5568716








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਪੁਰਾਤਨ ਜੁਝਾਰੂ ਜਥੇਬੰਦੀ ਬੱਬਰ ਖ਼ਾਲਸਾ ਦੇ ਚੋਟੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਜੋ ਫ਼ਾਨੀ ਸੰਸਾਰ ਨੂੰ ਕੁਝ ਦਿਨ ਪਹਿਲਾਂ ਅਲਵਿਦਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿੱਚ ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੋਂ ਇਲਾਵਾ ਪੰਥਕ ਜਥੇਬੰਦੀਆਂ ਨੇ ਹਿੱਸਾ ਲਿਆ। ਭਾਈ ਮਹਿਲ ਸਿੰਘ ਬੱਬਰ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਨਾਲ ਹਾਜ਼ਰੀ ਭਰੀ। ਅਖੰਡ ਕੀਰਤਨੀ ਜਥੇ ਵੱਲੋਂ ਰੱਖਵਾਏ ਪਾਠ ਦੇ ਭੋਗ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਗ੍ਰੰਥੀ ਗਿਆਨੀ ਬਲਜੀਤ ਸਿੰਘ, ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਨੇ ਹਾਜ਼ਰੀ ਭਰੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੇਲ ਸਿੰਘ ਨੇ ਵਿਰਾਗਮਈ ਕੀਰਤਨ ਕੀਤਾ।ਅਰਦਾਸ ਸਮਾਗਮ ਵਿੱਚ ਪੰਥਕ ਸੇਵਕ ਜਥਾ, ਹਵਾਰਾ ਕਮੇਟੀ, ਭਿੰਡਰਾਵਾਲਾ ਸਿੱਖ ਯੂਥ ਫੈਡਰੇਸ਼ਨ, ਦਲ ਖਾਲਸਾ, ਅਕਾਲ ਫੈਡਰੇਸ਼ਨ, ਕੌਮੀ ਇਨਸਾਫ਼ ਮੋਰਚਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਅਕਾਲੀ ਦਲ ਵਾਰਿਸ ਪੰਜਾਬ ਆਦਿ ਜਥੇਬੰਦੀਆਂ ਨੇ ਹਿੱਸਾ ਲਿਆ।

ਬੀਬੀ ਗੁਰਮੀਤ ਕੌਰ ਪਤਨੀ ਭਾਈ ਮਹਿਲ ਸਿੰਘ ਤੋਂ ਇਲਾਵਾ ਭਰਾਤਾ ਦਲਜੀਤ ਸਿੰਘ, ਭੈਣਾ ਅਤੇ ਪੁੱਤਰਾਂ ਨੂੰ ਸਿਰੋਪਾਉ ਦੀ ਬਖਸ਼ਿਸ਼ ਸਿੰਘ ਸਾਹਿਬ ਵਲੋਂ ਕੀਤੀ ਗਈ ।ਹਾਜ਼ਰੀ ਭਰਨ ਵਾਲਿਆਂ ਵਿੱਚ ਜਥੇਦਾਰ ਬਖ਼ਸ਼ੀਸ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਗੁਰਮੀਤ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ ਭੁਪਿੰਦਰ ਸਿੰਘ ਭਲਵਾਨ, ਪਰਮਜੀਤ ਸਿੰਘ ਸਰਨਾ, ਜਸਪਾਲ ਸਿੰਘ ਢੱਢੇ, ਮਹਾਬੀਰ ਸਿੰਘ ਸੁਲਤਾਨਵਿੰਡ, ਬਾਪੂ ਗੁਰਚਰਨ ਸਿੰਘ, ਸੁਰਜੀਤ ਸਿੰਘ ਭਿੱਟੇਵੱਢ, ਸਤਵੰਤ ਸਿੰਘ ਪੁੱਤਰ ਸ਼ਹੀਦ ਕੇਹਰ ਸਿੰਘ, ਦਵਿੰਦਰ ਸਿੰਘ ਭਰਾਤਾ ਸ਼ਹੀਦ ਮਹਿੰਗਾ ਸਿੰਘ, ਬੇਅੰਤ ਸਿੰਘ ਭਰਾਤਾ ਸ਼ਹੀਦ ਜਨਰਲ ਸ਼ਬੇਗ ਸਿੰਘ, ਬੀਬੀ ਸਵਰਨ ਕੌਰ, ਚਰਨ ਕੌਰ, ਸੁਖਵਿੰਦਰ ਸਿੰਘ, ਅਰਵਿੰਦਰ ਸਿੰਘ ਅਸਟ੍ਰੇਲੀਆ, ਦਿਲਬਾਗ ਸਿੰਘ, ਮੋਹਕਮ ਸਿੰਘ, ਦੀਦਾਰ ਸਿੰਘ,ਅਮਰਜੀਤ ਸਿੰਘ, ਪ੍ਰਗਟ ਸਿੰਘ, ਸੰਦੀਪ ਸਿੰਘ, ਕੰਵਰ ਸਿੰਘ ਧਾਮੀ, ਬਾਬਾ ਦਰਸ਼ਨ ਸਿੰਘ, ਗੁਰਦੀਪ ਸਿੰਘ ਮੱਟੀਆ, ਕਵੰਰਪਾਲ ਸਿੰਘ ਬਿੱਟੂ, ਦਲਜੀਤ ਸਿੰਘ ਬਿੱਟੂ, ਪਰਮਜੀਤ ਸਿੰਘ ਮੰਡ, ਮਨਧੀਰ ਸਿੰਘ, ਲਾਲ ਸਿੰਘ ਅਕਾਲ ਗੜ੍ਹ, ਪਰਮਜੀਤ ਸਿੰਘ ਗਾਜੀ, ਡਾ ਸੁਖਦੇਵ ਸਿੰਘ ਬਾਬਾ, ਬਲਦੇਵ ਸਿੰਘ ਨਵਾਂ ਪਿੰਡ, ਸਰਬਜੀਤ ਸਿੰਘ ਘੁਮਾਣ, ਰਾਜ ਸਿੰਘ, ਰਣਜੀਤ ਸਿੰਘ, ਨਰੈਣ ਸਿੰਘ ਚੌੜਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਜਰਨੈਲ ਸਿੰਘ ਸਖੀਰਾ, ਬੀਬੀ ਸੰਦੀਪ ਕੌਰ, ਸਤਨਾਮ ਸਿੰਘ ਝੰਝੀਆਂ, ਬਲਜੀਤ ਸਿੰਘ ਖਾਲਸਾ, ਤਰਲੋਕ ਸਿੰਘ, ਸਤਨਾਮ ਸਿੰਘ ਖੰਡਾ, ਬਾਪੂ ਤਰਸੇਮ ਸਿੰਘ, ਅਰਜਨ ਸਿੰਘ ਸ਼ੇਰਗਿੱਲ, ਮੱਖਣ ਸਿੰਘ ਭਰਾਤਾ ਸ਼ਹੀਦ ਸੁਲੱਖਣ ਸਿੰਘ, ਸਰਪੰਚ ਭੁਪਿੰਦਰ ਸਿੰਘ, ਦਲਜੀਤ ਸਿੰਘ ਗਿੱਲ, ਸਤਜੋਤ ਸਿੰਘ ਮੂਧਲ, ਜਸਬੀਰ ਸਿੰਘ ਝਬਾਲ, ਗੁਰੰਜਟ ਸਿੰਘ ਪਟਿਆਲਾ, ਸੁਰਜੀਤ ਸਿੰਘ ਗਿੱਲ, ਨਰਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਖੋਦੇ ਬੇਟ, ਜਸਬੀਰ ਸਿੰਘ ਮੰਡਿਆਲਾ, ਮੇਜਰ ਸਿੰਘ, ਸੁਖਜੀਤ ਸਿੰਘ ਖੋਸਾ, ਪ੍ਰਤਾਪ ਸਿੰਘ ਕਾਲੀਆਂ ਆਦਿ ਨੇ ਹਾਜ਼ਰੀ ਭਰੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-
Post Views:
11