ਪੁਲਿਸ ਨੇ ਕੇਦਰੀ ਬੱਸ ਸਟੈਡ ਅੰਮ੍ਰਿਤਸਰ ‘ਚ ਖੜੀਆ ਹਿਮਾਚਲ ਰੋਡਵੇਜ ਦੀਆਂ ਬੱਸਾਂ ਦੇ ਸ਼ੀਸੇ ਤੋਵਨ ਤੇ ਖਾਲਸਤਾਨੀ ਨਾਅਰੇ ਲਿਖਣ ਵਾਲਿਆ ਨੂੰ ਕੀਤਾ ਕਾਬੂ

4715481
Total views : 5572450

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਮੁੱਖ ਅਫਸਰ ਥਾਣਾ ਏ ਡਵੀਜਨ, ਇੰਸਪੈਕਟਰ ਬਲਜਿੰਦਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲ ਕਰਦਿਆ ਦੱਸਿਆ ਕਿ  ਪੁਲਿਸ ਪਾਰਟੀ ਵੱਲੋਂ ਬੱਸ ਸਟੈਂਡ ਤੇ ਖੜੀਆਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾ ਦੇ ਸ਼ੀਸ਼ੇ ਤੋੜਨ ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਮੁਕਦਮਾ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਮੁਕਦਮਾ ਮੁਦਈ ਸੁਰੇਸ ਕੁਮਾਰ ਵਾਸੀ ਹਿਮਾਚਲ ਪ੍ਰਦੇਸ ਵੱਲੋਂ ਹਿਮਾਚਲ ਰੋਡਵੇਜ ਦੀਆ ਬੱਸਾ ਦੇ ਸੀਸ਼ੇ ਤੋੜਨ ਅਤੇ ਬੱਸਾ ਉਪਰ ਖਾਲਿਸਤਾਨ ਦੇ ਨਾਅਰੇ ਲਿਖਣ ਸਬੰਧੀ ਦਿੱਤੀ ਦਰਖਾਸਤ ਪਰ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ। ਪੁਲਿਸ ਪਾਰਟੀ ਵੱਲੋਂ ਮੁਕਦਮਾ ਦੀ ਜਾਂਚ ਹਰ ਐਂਗਲ ਤੋਂ ਕਰਨ ਦੇ ਮੁਕਦਮਾ ਵਿੱਚ ਲੋੜੀਂਦੇ ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਰਣਜੋਧ ਸਿੰਘ ਵਾਸੀ ਪਿੰਡ ਮਾਨੋਚਾਹਲ ਕਲਾਂ, ਤਹਿਸੀਲ ਤੇ ਜਿਲਾ ਤਰਨ ਤਾਰਨ ਨੂੰ  ਗ੍ਰਿਫਤਾਰ ਕੀਤਾ ਗਿਆ। ਇਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਇਸ ਪਾਸੋ ਬਰੀਕੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News