ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ! ਕਰੋੜਾਂ ਦੇ ਨਸ਼ੇ ਸਮੇਤ ਇਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ

4715478
Total views : 5572447

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ 

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਤਸਕਰੀ ਕਰਨ ਵਾਲੇ ਨੈੱਟਵਰਕ ਵਿੱਚ ਸ਼ਾਮਿਲ ਇੱਕ ਵਿਅਕਤੀ ਨੂੰ ਪੁਲਿਸ ਨੇ ਕਰੋੜਾਂ ਦੇ ਨਸ਼ੇ ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤਮਨਦੀਪ ਸਿੰਘ ਕੋਲੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ਆਈਸ ਬਰਾਮਦ ਹੋਈ ਹੈ। ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਕਰੋੜਾਂ ਦੀ ਹੈਰੋਇਨ ਅਤੇ ਆਈਸ (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਦੋਸ਼ੀ ਤਮਨਦੀਪ ਸਿੰਘ ਵਾਸੀ ਕੱਕੜ ਨੂੰ ਗ੍ਰਿਫ਼ਤਾਰ ਕਰਕੇ 21-ਸੀ/ 61-85 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲਾ ਪਿਛਲਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਹੋਰ ਵੱਡੇ ਖੁਲਾਸੇ ਹੋਣ ਦੀ ਆਸ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਮਨਦੀਪ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ ਅਤੇ ਸਰਹੱਦੀ ਇਲਾਕੇ ‘ਚ ਨਸ਼ੇ ਲਈ ਕਾਰਵਾਈ ਕਰ ਰਿਹਾ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਵਿੱਚ ਸ਼ਾਮਲ ਪੂਰੇ ਨੈਟਵਰਕ ਨੂੰ ਖ਼ਤਮ ਕੀਤਾ ਜਾ ਸਕੇ। ਪੁਲਿਸ ਤਸਕਰ ਦੀ ਜਾਇਦਾਦ ਦਾ ਵੀ ਪਤਾ ਲਗਾਵੇਗੀ ਅਤੇ ਨਸ਼ਾ ਕਿੱਥੇ ਸਪਲਾਈ ਕੀਤਾ ਜਾਣਾ ਸੀ। ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਛਾਪੇਮਾਰੀ ਵੀ ਕੀਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News