





Total views : 5573232








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਤਰਨ ਤਾਰਨ ਜ਼ਿਲ੍ਹੇ ਦੇ ਸਹਾਇਕ ਅਧਿਆਪਕ ਜੋ ਵੀਹ ਇੱਕੀ ਹਜ਼ਾਰ ਰੁਪਏ ਮਹੀਨਾ ਤਨਖਾਹ ਲੈਂਦੇ ਹਨ। ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਫ਼ਾਕੇ ਕੱਟਣ ਲਈ ਮਜ਼ਬੂਰ ਹਨ।
ਸਿੱਖਿਆ ਦੇ ਖੇਤਰ ਵਿੱਚ ਹਕੀਕਤ ਪਹਿਲਾਂ ਨਾਲੋਂ ਵੀ ਮਾੜੀ-ਕੈਰੋਂ, ਵਲਟੋਹਾ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਾਰਜ ਸਿੰਘ ਕੈਰੋਂ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾਈ ਸਲਾਹਕਾਰ ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਦੇ ਨਹੀਂ ਥੱਕਦੇ ਉੱਥੇ ਇਸ ਮਹਿੰਗਾਈ ਦੇ ਜ਼ਮਾਨੇ ਵਿੱਚ ਮਾਮੂਲੀ ਤਨਖਾਹ ਪ੍ਰਾਪਤ ਕਰਨ ਸਹਾਇਕ ਅਧਿਆਪਕਾਂ ਵਿੱਚੋਂ ਜ਼ਿਲੇ ਦੇ ਕੁੱਝ ਬਲਾਕਾਂ ਵਿੱਚੋਂ ਦੋ ਬਲਾਕਾਂ ਵਿੱਚ ਪਿਛਲੇ ਚਾਰ ਮਹੀਨਿਆਂ ਤੋਂ ਤੇ ਬਾਕੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਤੰਗੀਆਂ ਝੱਲ ਰਹੇ ਹਨ । ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਵੀ ਵੱਧ ਗੱਲਾਂ ਦਾ ਕੜਾਹ ਕਰ ਰਹੀ ਹੈ। ਜਦੋਂ ਕਿ ਸਿੱਖਿਆ ਦੇ ਖੇਤਰ ਵਿੱਚ ਹਕੀਕਤ ਪਹਿਲਾਂ ਨਾਲੋਂ ਵੀ ਮਾੜੀ ਹੈ। ਉਹਨਾਂ ਮੰਗ ਕੀਤੀ ਕਿ ਤਨਖਾਹ ਨੂੰ ਤਰਸ ਰਹੇ ਇਹਨਾਂ ਅਧਿਆਪਕਾਂ ਨੂੰ ਤੁਰੰਤ ਸਾਰੀ ਤਨਖਾਹ ਮੁਹਈਆ ਕਰਵਾਈ ਜਾਵੇ। ਅੱਗੇ ਤੋਂ ਇਸ ਗੱਲ ਦੀ ਗਾਰੰਟੀ ਕੀਤੀ ਜਾਵੇ ਕਿ ਕੋਈ ਵੀ ਅਧਿਆਪਕ ਤਨਖਾਹ ਨੂੰ ਨਾ ਤਰਸੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-