





Total views : 5580215








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਪੰਜਾਬ ਦੇ 12000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਉਦਘਾਟਨਾਂ ਦੀ ਮੁਹਿੰਮ ਆਰੰਭੀ ਗਈ ਹੈ। ਅੱਜ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਅੰਦਰ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਐਮ ਐਲ ਏ ਸ੍ਰ. ਮਨਜਿੰਦਰ ਸਿੰਘ ਲਾਲਪੁਰਾ, ਡਾ. ਕਸ਼ਮੀਰ ਸਿੰਘ ਸੋਹਲ ਅਤੇ ਸ੍ਰ. ਸਰਵਣ ਸਿੰਘ ਧੁੰਨ ਵੱਲੋਂ ਕੀਤਾ ਗਿਆ।
ਪੰਜਾਬ ਸਰਕਾਰ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ – ਮਨਜਿੰਦਰ ਸਿੰਘ ਲਾਲਪੁਰਾ
ਹਲਕਾ ਖਡੂਰ ਸਾਹਿਬ ਵਿੱਚ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਵੇਈਂ ਪੂਈਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ, ਸਰਕਾਰੀ ਐਲੀਮੈਂਟਰੀ ਸਕੂਲ ਫਤਿਆਬਾਦ ਕੰਨਿਆ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਕੰਨਿਆ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਖੂਬਸੂਰਤ ਕਮਰਿਆਂ, ਵੱਖ ਵੱਖ ਸ਼ਾਨਦਾਰ ਲੈਬਾਂ ਅਤੇ ਹੋਰ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ । ਇਸ ਮੌਕੇ ਜਿੱਥੇ ਉਹਨਾਂ ਸਾਰੇ ਹੀ ਸਕੂਲ ਮੁਖੀਆਂ ਅਤੇ ਸਟਾਫ ਦੀ ਰਜਵੀ ਤਰੀਫ ਕੀਤੀ ਉੱਥੇ ਉਹਨਾਂ ਭਗਵੰਤ ਮਾਨ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਵੀ ਧੰਨਵਾਦ ਕੀਤਾ। ਉਹਨਾਂ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ । ਉਹਨਾਂ ਕਿਹਾ ਕਿ ਇਸੇ ਲੜੀ ਤਹਿਤ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਏ ਸੀ ਅਤੇ ਵਾਟਰ ਕੂਲਰ ਦੀ ਸਹੂਲਤ ਮੁਹੱਈਆ ਕਰਵਾਏਗੀ।
ਪੰਜਾਬ ਦੇ ਸਕੂਲ ਜਲਦੀ ਹੀ ਬਣਾਏ ਜਾਣਗੇ ਵਿਸ਼ਵ ਪੱਧਰੀ – ਡਾ ਸੋਹਲ
ਹਲਕਾ ਤਰਨ ਤਾਰਨ ਵਿੱਚ ਹਲਕਾ ਵਿਧਾਇਕ ਸ੍ਰ ਕਸ਼ਮੀਰ ਸਿੰਘ ਸੋਹਲ ਨੇ ਸਰਕਾਰੀ ਐਲੀਮੈਂਟਰੀ ਸਕੂਲ ਝਬਾਲ ਮੁੰਡੇ, ਸਰਕਾਰੀ ਐਲੀਮੈਂਟਰੀ ਸਕੂਲ ਝਬਾਲ ਕੁੜੀਆਂ, ਸਰਕਾਰੀ ਮਿਡਲ ਸਕੂਲ ਬਗਿਆੜੀ, ਸਰਕਾਰੀ ਹਾਈ ਸਕੂਲ ਝਬਾਲ ਮੁੰਡੇ, ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੰਡੀਵਿੰਡ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਬੋਲਦਿਆਂ ਡਾ. ਸੋਹਲ ਨੇ ਕਿਹਾ ਕਿ ਸਰਕਾਰ ਵੱਲੋਂ ਪੂਰਾ ਧਿਆਨ ਸਰਕਾਰੀ ਸਕੂਲਾਂ ਦੀ ਤਰੱਕੀ ਵੱਲ ਫੋਕਸ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਕੂਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪੰਜਾਬ ਸਰਕਾਰ ਸਕੂਲਾਂ ਨੂੰ ਭਵਿੱਖ ਵਿੱਚ ਹੋਰ ਵੀ ਸਹੂਲਤਾਂ ਦੇਵੇਗੀ – ਸਰਵਣ ਸਿੰਘ ਧੁੰਨ
ਇਸੇ ਤਰ੍ਹਾਂ ਹਲਕਾ ਵਿਧਾਇਕ ਖੇਮਕਰਨ ਸਰਵਣ ਸਿੰਘ ਧੁੰਨ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੁਰ ਸਿੰਘ ਲੜਕੇ, ਸਰਕਾਰੀ ਐਲੀਮੈਂਟਰੀ ਸਕੂਲ ਸੁਰ ਸਿੰਘ ਕੰਨਿਆ, ਸਰਕਾਰੀ ਐਲੀਮੈਂਟਰੀ ਸਕੂਲ ਅਮਰਕੋਟ, ਅਤੇ ਸਰਕਾਰੀ ਹਾਈ ਸਕੂਲ ਅਮਰਕੋਟ ਵਿਖੇ ਨਵੇਂ ਬਣੇ ਕਮਰਿਆਂ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ।
ਇਸ ਮੌਕੇ ਉਹਨਾਂ ਸਕੂਲ ਅਧਿਆਪਕਾਂ ਵੱਲੋਂ ਸਕੂਲਾਂ ਦੀ ਬਦਲੀ ਨੁਹਾਰ ਤੇ ਖੁਸ਼ੀ ਜਾਹਿਰ ਕਰਦਿਆਂ ਸਰਕਾਰ ਵੱਲੋਂ ਭਵਿੱਖ ਵਿੱਚ ਹੋਰ ਵੀ ਸਹੂਲਤਾਂ ਦੇਣ ਦਾ ਵਾਅਦਾ ਕੀਤਾ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ. ਸਤਿਨਾਮ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਸਿਲਸਿਲਾ ਆਰੰਭਿਆ ਹੈ ਜੋਬਬਹਿਤ ਸਲਾਹੁਣਯੋਗ ਹੈ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਮਿਲੇਗੀ।
ਜ਼ਿਲ੍ਹਾ ਸਿੱਖਿਆ ਅਫ਼ਸਰ
ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਾਦਲ ਚੁੱਕੀ ਹੈ । ਅੱਜ ਸਰਕਾਰੀ ਸਕੂਲ ਕਿਸੇ ਵੀ ਸਹੂਲਤ ਪੱਖੋਂ ਕਿਸੇ ਨਾਲੋਂ ਘੱਟ ਨਹੀਂ ਹਨ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ. ਪਰਮਜੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-