ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਵਾਸਤੇ ਅੰਮ੍ਰਿਤਸਰ ਵਿਚ 12 ਅਪ੍ਰੈਲ ਨੂੰ ਹੋਵੇਗਾ ਡੈਲੀਗੇਟ ਇਜਲਾਸ

4721553
Total views : 5583642

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨੇ ਅੱਜ ਫੈਸਲਾ ਲਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਵਾਸਤੇ ਆਮ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ।ਇਹ ਮੀਟਿੰਗ ਜਿਸਦੀ ਪ੍ਰਧਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਵਿਚ ਇਹ ਵੀ ਫੈਸਲਾ ਲਿਆ ਗਿਆ ਕਿ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।

ਵਰਕਿੰਗ ਕਮੇਟੀ ਨੇ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਸਿਆਸੀ ਕਾਨਫਰੰਸ ਕਰਨ ਦਾ ਵੀ ਕੀਤਾ ਐਲਾਨ


ਮੀਟਿੰਗ ਨੇ ਕਾਰਜਕਾਰੀ ਪ੍ਰਧਾਨ ਵਜੋਂ ਪਾਰਟੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਅਗਵਾਈ ਕਰਨ ਵਾਸਤੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਦਾ ਧੰਨਵਾਦ ਵੀ ਕੀਤਾ ਤੇ ਉਹਨਾਂ ਵੱਲੋਂ ਸਾਰੇ ਹਾਲਾਤਾਂ ਵਿਚ ਬਹੁਤ ਹੀ ਸੁਘੜ ਸਿਆਣੇ ਵਿਅਕਤੀ ਵਜੋਂ ਅਗਵਾਈ ਕਰਨ ਲਈ ਉਹਨਾਂ ਦੀ ਸ਼ਲਾਘਾ ਵੀ ਕੀਤੀ।ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਨੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਤੇ ਕਿਹਾ ਕਿ ਸਰਹੱਦੀ ਪਾਰਟੀ ਦੇ ਪੁਲਿਸ ਥਾਣਿਆਂ ਵਿਚ ਗ੍ਰਨੇਡ ਹਮਲੇ ਹੋਏ ਹਨ ਤੇ ਅੰਮ੍ਰਿਤਸਰ ਵਿਚ ਠਾਕੁਰਦੁਆਰਾ ਮੰਦਿਰ ਵਿਚ ਵੀ ਗ੍ਰਨੇਡਾ ਹਮਲਾ ਹੋਇਆ ਹੈ, ਡਾ. ਬੀ ਆਰ ਅੰਬੇਡਕਰ ਦੇ ਬੁੱਤਾਂ ਦਾ ਅਪਮਾਨ ਹੋਇਆ ਹੈ ਤੇ ਹੁਣ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੀ ਰਿਹਾਇਸ਼ ’ਤੇ ਗ੍ਰਨੇਡ ਹਮਲਾ ਹੋਇਆ ਹੈ।ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਦਾ ਵਿਚਾਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਹਾਲਾਤ ਨੂੰ ਵਸੋਂ ਬਾਹਰ ਹੋਣ ਦਿੱਤਾ ਹੈ ਤੇ ਉਹਨਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਵਕਫ ਐਕਟ ਵਿਚ ਸੋਧ ਦੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਕੰਮਕਾਜ ਵਿਚ ਦਖਲਅੰਦਾਜ਼ੀ ਕੀਤੀ। ਉਹਨਾਂ ਕਿਹਾ ਕਿ ਮੈਂਬਰਾਂ ਦਾ ਵਿਚਾਰ ਸੀ ਕਿ ਸਰਕਾਰ ਵੱਲੋਂ ਵਕਫ ਬੋਰਡ ’ਤੇ ਕਬਜ਼ਾ ਕਰਨਾ ਘੱਟ ਗਿਣਤੀ ਭਾਈਚਾਰੇ ਦੇ ਹਿੱਤਾਂ ਦੇ ਖਿਲਾਫ ਹੈ ਅਤੇ ਇਸ ਨਾਲ ਦੇਸ਼ ਵਿਚ ਧਰੁਵੀਕਰਨ ਵਧੇਗਾ।ਡਾ. ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਪੰਜਾਬ ਵਿਚ ਕਿਵੇਂ ਸੰਵਿਧਾਨ ਦੀ ਉਲੰਘਣਾ ਕੀਤੀ ਜਾ ਰਹੀ ਹੈ ਤੇ ਦਿੱਲੀ ਤੋਂ ਆਏ ਬਾਹਰਲਿਆਂ ਨੂੰ ਪੰਜਾਬ ਦੀ ਵਾਗਡੋਰ ਸੌਂਪ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਕੂਲਾਂ ਵਿਚ ਛੋਟੇ ਛੋਟੇ ਕੰਮਾਂ ਵਾਸਤੇ ਤਖ਼ਤੀਆਂ ਲਗਾਈਆਂ ਗਈਆਂ ਹਨ ਜਿਹਨਾਂ ’ਤੇ ਦਿੱਲੀ ਦੇ ਆਪ ਆਗੂਆਂ ਦੇ ਨਾਂ ਲਿਖੇ ਗਏ ਹਨ ਜਦੋਂ ਕਿ ਸਥਾਨਕ ਐਮ ਪੀ, ਵਿਧਾਇਕ ਤੇ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੇ ਨਾਂ ਗਾਇਬ ਹਨ। ਉਹਨਾਂ ਕਿਹਾ ਕਿ ਕਮੇਟੀ ਨੇ ਇਸ ਗੰਭੀਰ ਨੋਟਿਸ ਲਿਆ ਕਿ ਕਿਵੇਂ ਅਧਿਆਪਕਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਸੋਸ਼ਲ ਮੀਡੀਆ ਵਰਕਰ ਵਜੋਂ ਕੰਮ ਕਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੇ ਆਗੂ ਉਹਨਾਂ ਦਾ ਅਪਮਾਨ ਕਰ ਰਹੇ ਹਨ। ਕਮੇਟੀ ਨੇ ਕਿਹਾ ਕਿ ਜਿਸ ਤਰੀਕੇ ਅਜਿਹੀ ਹੀ ਤਖ਼ਤੀ ਲਾਉਣ ਵੇਲੇ ਚੇਤਨ ਸਿੰਘ ਜੋੜਾਮਾਜਰਾ ਨੇ ਸਮਾਗਮ ਦੌਰਾਨ ਕੁਰਸੀਆਂ ਨਾ ਭਰਨ ਲਈ ਅਧਿਆਪਕਾਂ ਦਾ ਅਪਮਾਨ ਕੀਤਾ, ਉਸਦਾ ਅਧਿਆਪਕਾਂ ’ਤੇ ਬਹੁਤ ਮਾੜਾ ਅਸਰ ਪਿਆ ਹੈਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News