





Total views : 5580063








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਬੀਤੇ ਦਿਨ ਪਿੰਡ ਕੋਟ ਮੁਹੰਮਦ ਖਾ ਵਿੱਚ ਦੋ ਧਿਰਾਂ ਦੇ ਝਗੜੇ ਨੂੰ ਸੁਲਝਾਉਣ ਗਈ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਪਾਰਟੀ ’ਤੇ ਹੋਏ ਹਮਲੇ ਦੌਰਾਨ ਮਾਰੇ ਗਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਲਈ ਐਕਸ ਗਰੇਸ਼ੀਆ ਗ੍ਰਾਂਟ ਦਾ ਅੇਲਾਨ ਕੀਤਾ ਗਿਆ ਹੈ।
ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਹਾਦਰ ਅਫਸਰ ਨੂੰ ਸਲਾਮ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਸਬ-ਇੰਸਪੈਕਟਰ ਚਰਨਜੀਤ ਸਿੰਘ ਲਈ 2 ਕਰੋੜ ਰੁਪਏ ਦੀ ਐਕਸ-ਗਰੇਸ਼ੀਆ ਰਾਸ਼ੀ ਦਾ ਐਲਾਨ ਕਰਨ ‘ਤੇ ਧੰਨਵਾਦ ਕੀਤਾ। ਡੀਜੀਪੀ ਨੇ ਐਕਸ ਪੋਸਟ ਵਿਚ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਵੇਗੀ, ਜਦੋਂ ਕਿ HDFC ਬੈਂਕ ਪੰਜਾਬ ਪੁਲੀਸ ਭਲਾਈ ਬੀਮਾ ਤੋਂ 1 ਕਰੋੜ ਰੁਪਏ ਦਾ ਭੁਗਤਾਨ ਕਰੇਗਾ। ਉਨ੍ਹਾਂ ਲਿਖਿਆ ਕਿ ਤਰਨਤਾਰਨ ਵਿਚ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਹਾਦਰ ਅਫਸਰ ਨੂੰ ਸਲਾਮ, ਉਸਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਹਮੇਸ਼ਾ ਯਾਦ ਰੱਖੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-