ਭਾਰਤ ਦੇ ਗ੍ਰਹਿ ਮੰਤਰੀ ਵੈਸਾਖੀ ਦੇ ਅਵਸਰ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੁਹਿਰਦਤਾ ਦਿਖਾਉਣ- ਬਾਸਰਕੇ 

4719622
Total views : 5580208

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਜੰਡਿਆਲਾ ਗੁਰੂ,ਬੱਬੂ ਬੰਡਾਲਾ 
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਪੰਜਾਬ ਸਟੇਟ ਸਮਾਲ ਇੰਡਸਟ੍ਰੀਜ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ‌ ਇੰਦਰਜੀਤ ਸਿੰਘ ਬਾਸਰਕੇ ਨੇ ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵੈਸਾਖੀ ਦੇ ਇਤਿਹਾਸਕ ਦਿਹਾੜੇ ਤੇ ਦੇਸ਼ ਦੀਆਂ ਵੱਖ- ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਉਹਨਾਂ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ ਜੋ ਕਨੂੰਨ ਅਨੁਸਾਰ ਮਿਲੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ । 
ਗ੍ਰਹਿ ਮੱਤਰੀ ਨੂੰ ਪੱਤਰ ਰਾਹੀਂ ਕੀਤੀ ਆਪਣੀ ਅਪੀਲ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਵੈਸਾਖੀ ਦਾ ਪੁਰਬ ਨਾ ਕੇਵਲ ਸਿੱਖਾਂ ਲਈ ਬਲਕਿ ਸਮੁੱਚੇ ਪੰਜਾਬੀਆਂ ਲਈ ਵਿਸ਼ੇਸ਼ ਇਤਿਹਾਸਕ ਮਹੱਤਵ ਰੱਖਦਾ ਹੈ ਇਸ ਲਈ ਇਸ ਵਿਸ਼ੇਸ਼ ਦਿਹਾੜੇ ਤੇ ਸਿੱਖ ਮਾਨਸਿਕਤਾ ਤੇ ਲਗਾਈ ਗਈ ਮਰ੍ਰਮ ਦਾ ਅਸਰ ਵੀ ਹਾਂ ਪੱਖੀ ਹੋਵੇਗਾ । ਉਹਨਾਂ ਕਿਹਾ ਕਿ ਬੀ ਜੇ ਪੀ ਸਰਕਾਰ ਵੱਲੋਂ ਕੀਤਾ ਜਾਣ ਵਾਲਾ ਇਹ ਕਾਰਜ ਇਨਸਾਫ, ਮਾਨਵੀ ਅਧਿਕਾਰਾਂ ਪ੍ਰਤੀ ਪ੍ਰਤੀਬੱਧਤਾ ਅਤੇ ਸੁਹਿਰਦਤਾ ਵਜੋਂ ਵੇਖਿਆ ਜਾਵੇਗਾ । ਬੀ ਜੇ ਪੀ ਆਗੂ ਸ੍ਰੀ ਬਾਸਰਕੇ ਨੇ ਹੋਰ ਕਿਹਾ ਹੈ ਕਿ ਸਮੁੱਚੀ ਸਿੱਖ ਕੌਮ , ਜਿਸ ਦਾ ਦੇਸ਼ ਆਜਾਦੀ ਲਈ , ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਯੋਗਦਾਨ ਬਹੁਤ ਵੱਡਾ ਹੈ, ਲ਼ਈ ਭਾਰਤ ਸਰਕਾਰ ਦੀ ਇਹ ਪਹਿਲ ਕਦਮੀ ਉਹਨਾਂ ਨੂੰ ਪਾਰਟੀ ਦੇ ਹੋਰ ਨੇੜੇ ਕਰੇਗੀ ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News