





Total views : 5580074








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਨੇ ਅੱਜ ਤਿੰਨ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਡੀਕੇ ਤਿਵਾੜੀ ਨੂੰ ਟਰਾਂਸਪੋਰਟ ਵਿਭਾਗ ਤੋਂ ਪਾਰਲੀਮਾਨੀ ਕਾਰਜ ਵਿਭਾਗ ਵਿੱਚ ਭੇਜਿਆ ਗਿਆ ਹੈ। ਜਦੋਂ ਕਿ ਦਿਲਰਾਜ ਸਿੰਘ (ਆਈ.ਏ.ਐਸ. – 2005) ਅਜੇ ਵੀ ਸਿਹਤ ਅਤੇ ਪਰਿਵਾਰ ਭਲਾਈ ਸਕੱਤਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਕਮਿਸ਼ਨਰ ਅਤੇ ਪੰਜਾਬ ਦੇ ਗੁਰਦੁਆਰਾ ਚੋਣ ਕਮਿਸ਼ਨਰ ਦੇ ਅਹੁਦਿਆਂ ‘ਤੇ ਬਣੇ ਰਹਿਣਗੇ।
1.ਡੀ.ਕੇ. ਤਿਵਾੜੀ (ਆਈ.ਏ.ਐਸ. – 1994) ਇਸ ਵੇਲੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਜੋਂ ਤਾਇਨਾਤ ਸਨ ਤੇ ਹੁਣ ਉਹ ਵਧੀਕ ਮੁੱਖ ਸਕੱਤਰ, ਸੰਸਦੀ ਮਾਮਲੇ ਵਿਭਾਗ ਦਾ ਅਹੁਦਾ ਸੰਭਾਲਣਗੇ, ਉਨ੍ਹਾਂ ਨੇ ਦਿਲਰਾਜ ਸਿੰਘ (ਆਈ.ਏ.ਐਸ.) ਦੀ ਥਾਂ ਲਈ ਹੈ।
2.ਕਮਲ ਕਿਸ਼ੋਰ ਯਾਦਵ (IAS – 2003) ਨੂੰ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ ਵਿਭਾਗ, ਇਨਵੈਸਟਮੈਂਟ ਪ੍ਰਮੋਸ਼ਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਤੇ ਸੂਚਨਾ ਤਕਨਾਲੋਜੀ ਉਦਯੋਗ ਪ੍ਰਮੋਸ਼ਨ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਤੇਜਵੀਰ ਸਿੰਘ (ਆਈ.ਏ.ਐਸ.) ਤੋਂ ਵਾਧੂ ਚਾਰਜ ਸੰਭਾਲ ਲਿਆ ਹੈ।
3.ਵਰੁਣ ਰੂਜ਼ਮ (IAS – 2004) ਇਸ ਵੇਲੇ ਆਬਕਾਰੀ ਕਮਿਸ਼ਨਰ, ਪੰਜਾਬ ਅਤੇ ਕਰ ਕਮਿਸ਼ਨਰ ਦੇ ਅਹੁਦੇ ‘ਤੇ ਤਾਇਨਾਤ ਸਨ, ਜੋਕਿ ਹੁਣ ਪ੍ਰਸ਼ਾਸਨਿਕ ਸਕੱਤਰ, ਟਰਾਂਸਪੋਰਟ ਵਿਭਾਗ ਅਤੇ ਆਬਕਾਰੀ ਅਤੇ ਕਰ ਵਿਭਾਗ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਨੇ ਡੀ.ਕੇ. ਤਿਵਾੜੀ (ਆਈ.ਏ.ਐਸ.) ਦੀ ਥਾਂ ਲੈ ਲਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਂਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-