





Total views : 5580145








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸਤਲਾਣੀ ਸਾਹਿਬ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਸ਼੍ਰੇਣੀ ਦਾ ਐਲਾਨਿਆ ਗਿਆ ਨਤੀਜਾ ਬਹੁਤ ਹੀ ਵਧੀਆ ਰਿਹਾ। ਪ੍ਰਿੰ: ਕੰਵਲਪ੍ਰੀਤ ਕੌਰ ਵਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਹੈ ਕਿ ਸਕੂਲ ਦੀਆਂ ਪੰਜ ਲੜਕੀਆਂ ਨੇ ਚੰਗੇ ਨੰਬਰ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸੁਖਮਨਪ੍ਰੀਤ ਕੌਰ ਕਲੇਰ ਵਲੋਂ 97% ਨੰਬਰ ਪ੍ਰਾਪਤ ਕੀਤੇ ਗਏ ਜਿਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਪਲਕਦੀਪ ਕੌਰ 94%, ਮਹਿਕਦੀਪ ਕੌਰ 93%, ਮੰਨਤ ਕੌਰ 92% ਅਤੇ ਦਿਲਪ੍ਰੀਤ ਕੌਰ 91% ਤੋਂ ਵੱਧ ਨੰਬਰ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਮੈਡਮ ਕੰਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ, ਮੂੰਹ ਮਿੱਠਾ ਕਰਵਾਇਆ ਅਤੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਲਈ ਕਿਹਾ। ਲੜਕੀ ਸੁਖਮਨ ਪ੍ਰੀਤ ਕੌਰ ਨੇ ਗੱਲਬਾਤ ਕਰਦੇ ਦੱਸਿਆ ਕਿ ਮਿਹਨਤ ਸਫਲਤਾ ਦੀ ਕੁੰਜੀ ਹੈ, ਇਸ ਕਰਕੇ ਹਰੇਕ ਵਿਦਿਆਰਥੀ ਨੂੰ ਪੜ੍ਹਾਈ ਅਤੇ ਖੇਡਾਂ ਵਿਚ ਮਿਹਨਤ ਕਰਨ ਦੀ ਲੋੜ ਹੈ। ਸੰਤ ਬਾਬਾ ਗੁਰਪਿੰਦਰ ਸਿੰਘ ਵਡਾਲਾ ਅਤੇ ਬਾਬਾ ਇੰਦਰਬੀਰ ਸਿੰਘ ਵਡਾਲਾ ਨੇ ਬੱਚੀਆਂ ਨੂੰ ਸਨਮਾਨਿਤ ਕਰਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਰੁਚੀ ਵਧਾਉਣ ਦੀ ਗੱਲ ਕਹੀ। ਇਸ ਮੌਕੇ ਸਕੂਲ ਸਟਾਫ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਮੂੰਹ ਮਿੱਠਾ ਕਰਵਾਇਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-