





Total views : 5580056








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂਸਰ ਸਤਲਾਣੀ ਸਾਹਿਬ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੀ ਪਰੀਖਿਆ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਅਧਿਆਪਕ ਤੇ ਮਾਪਿਆਂ ਦਾ ਮਾਣ ਵਧਾਇਆ ਹੈ।ਸਕੂਲ ਦੀ ਪ੍ਰਿੰਸੀਪਲ ਕਵਲਪ੍ਰੀਤ ਕੌਰ ਨੇ ਗੱਲ ਬਾਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਦੀ ਸੱਚੀ ਲਗਨ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਜੋ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਲਗਨ ਨਾਲ ਕਰਦੇ ਹੋਏ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਗਏ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਇੱਕ ਸਮਾਗਮ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਜੀ ਤੇ ਬਾਬਾ ਇੰਦਰਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਉਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਵਿੱਚ ਸੁਖਮਨਪ੍ਰੀਤ ਕੌਰ – 581/600 (97%),ਪਲਕਦੀਪ ਕੌਰ – 566/600 (94.3%) , ਮਹਿਕਦੀਪ ਕੌਰ – 561/600 (93.5%) , ਮੰਨਤ – 550/600 (92%) , ਦਿਲਪ੍ਰੀਤ ਕੌਰ – 548/600 (91.3%) ਅੰਕ ਪ੍ਰਾਪਤ ਕਰਕੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਜੀ ਨੇ ਕਿਹਾ ਕਿ ਇਹ ਨਤੀਜੇ ਸਿੱਖਿਆ ਪ੍ਰਤੀ ਤੁਹਾਡੇ ਜਜਬੇ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ।ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਜਿੱਥੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਸਖ਼ਤ ਮਿਹਨਤ ਕਰਵਾਈ ਜਾਂਦੀ ਹੈ ਅਸੀਂ ਵੀ ਘਰਾਂ ਵਿੱਚ ਬੱਚਿਆਂ ਨੂੰ ਮੋਬਾਇਲਾ ਤੋ ਦੂਰ ਰੱਖ ਕੇ ਮਹਿਨਤ ਕਰਵਾਈ ਜਾਵੇ । ਇਸ ਮੌਕੇ ਪ੍ਰਿੰਸੀਪਲ ਕਵਲਪ੍ਰੀਤ ਕੌਰ,ਚੇਅਰਮੈਨ ਬਾਬਾ ਗੁਰਪਿੰਦਰ ਸਿੰਘ ਜੀ, ਬਾਬਾ ਇੰਦਰਬੀਰ ਸਿੰਘ ਜੀ,ਸ਼ਮਸ਼ੇਰ ਸਿੰਘ ਕਲੇਰ, ਕਸਮੀਰ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-