





Total views : 5580172








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ/ਦਵਿੰਦਰ ਕੁਮਾਰ ਪੁਰੀ
ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ਦੇ ਹਮਲੇ ਦੇ ਮਾਮਲੇ ਚ ਵਾਰਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅਸਾਮ ਦੀ ਡਿੱਬੜੂਗੜ ਜੇਲ ਚੋਂ ਅੰਮ੍ਰਿਤਸਰ ਲਿਆਂਦਾ ਗਿਆ ਅਤੇ ਉਹਨਾਂ ਨੂੰ ਅੱਜ ਅਜਨਾਲਾ ਵਿਖੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਦੇ ਵਕੀਲ ਰਿਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਜਨਾਲਾ ਪੁਲਿਸ ਸਟੇਸ਼ਨ ਮਾਮਲੇ ਦੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਾਈ ਪੱਪਲਪ੍ਰੀਤ ਸਿੰਘ ਲਿਆਂਦੇ ਗਿਆ ਹੈ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਦਸ ਦਿਨ ਦਾ ਪੁਲਿਸ ਰਿਮਾਂਡ ਮੰਗਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਕਾਫੀ ਬਹਿਸਬਾਜ਼ੀ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਪੁਲਿਸ ਨੂੰ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਦੂਜੇ ਪਾਸੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅਜਨਾਲਾ ਥਾਣੇ ਵਿੱਚ ਐਫਆਈਆਰ 39/2023 ਦੇ ਮਾਮਲੇ ਦੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਲਿਆਂਦਾ ਗਿਆ ਹੈ ਅਤੇ ਉਹਨਾਂ ਦਾ ਮਾਨਯੋਗ ਅਦਾਲਤ ਵੱਲੋਂ ਚਾਰ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ।ਇਸ ਮੌਕੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਕਰ ਉਹਨਾਂ ਕੋਲ ਕੁਝ ਬਰਾਮਦ ਨਹੀਂ ਹੁੰਦਾ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹਨਾਂ ਨੂੰ ਰਿਹਾ ਕਰ ਦਿੱਤਾ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-