





Total views : 5896104







Total views : 5896104ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ 12 ਅਪ੍ਰੈਲ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਪਾਰਟੀ ਦਾ ਡੈਲੀਗੇਟ ਇਜਲਾਸ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 11.00 ਵਜੇ ਹੋਵੇਗਾ ਜਿਸ ਵਿਚ ਪਾਰਟੀ ਵੱਲੋਂ ਬਣਾਏ 567 ਡੈਲੀਗੇਟ ਨਵੇਂ ਪ੍ਰਧਾਨ ਦੀ ਚੋਣ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇਹ ਜਰਨਲ ਇਜਲਾਸ ਰੱਖਿਆ ਗਿਆ ਹੈ। 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਹੁਕਮਨਾਮੇ ਤੋਂ ਬਾਅਦ ਜਿਥੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕੀਤਾ ਸੀ, ਉਥੇ ਹੀ ਨਵੀਂ ਭਰਤੀ ਤੇ ਡੈਲੀਗੇਟ ਬਣਾ ਕੇ ਨਵੇਂ ਪ੍ਰਧਾਨ ਦੀ ਚੋਣ ਵੀ ਜਲਦ ਕਰਾਉਣ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਅਤੇ ਬਾਹਰੀ ਸੂਬਿਆਂ ਵਿਚ ਵੱਡੀ ਗਿਣਤੀ ਵਿਚ ਵਰਕਰ ਜੋੜਣ ਦਾ ਦਾਅਵਾ ਕਰਦਿਆਂ ਅਤੇ ਸਾਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਇਜਲਾਸ ਰੱਖਿਆ ਹੈ।
ਦਿੱਲੀ ਅਕਾਈ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਡੈਲੀਗੇਟਾਂ ਵੱਲੋਂ ਆਪਣੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਸਰਨਾ ਨੇ ਕਿਹਾ ਕਿ ਮੈਂ ਸੁਖਬੀਰ ਸਿੰਘ ਬਾਦਲ ਦਾ ਸਮੱਰਥਨ ਕਰਦਾ ਹਾਂ ਅਤੇ ਆਸ ਹੈ ਕਿ ਸੁਖਬੀਰ ਬਾਦਲ ਹੀ ਪ੍ਰਧਾਨ ਬਣੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੜਦੀਕਲ੍ਹਾ ਦੀ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਪਾਰਟੀ, ਆਗੂ ਤੇ ਵਰਕਰ ਸਾਰੇ ਹੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਹੇ ਹਨ ਅਤੇ ਅਗਾਂਹ ਵੀ ਸਮਰਪਿਤ ਹੋ ਕੇ ਕੰਮ ਕਰਨਗੇ। ਅਹੁਦਿਆਂ ਦੇ ਲਾਲਚੀ ਪਾਰਟੀ ਤੋਂ ਬਾਗੀ ਹੋ ਕੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਚੋਣ ਤੋਂ ਬਾਅਦ ਪਾਰਟੀ ਆਪਣੀ ਗਤੀਵਿਧੀਆਂ ਵੱਡੇ ਪੱਧਰ ‘ਤੇ ਸ਼ੁਰੂ ਕਰ ਦੇਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
