





Total views : 5580169








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼ੌ੍ਮਣੀ ਅਕਾਲੀ ਦਲ ਦਾ ਡੇਲੀਗੇਟ ਇਜਲਾਸ ਸ਼ੁਰੂ ਹੋਣ ਤੋ ਪਹਿਲਾਂ ‘ਬਾਰਡਰ ਨਿਊਜ ਐਕਪੈ੍ਸ’ ਵਲੋ ਸ: ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਚੁਣੇ ਜਾਣ ਦੀ ਪ੍ਰਕਾਸ਼ਿਤ ਖਬਰ ਉਸ ਸਮੇ ਸਹੀ ਸਾਬਤ ਹੋਈ ਜਦ ਉਨਾਂ ਨੂੰ ਡੇਲੀਗੇਟ ਇਜਲਾਸ ਵਿੱਚ ਮੁੜ ਪ੍ਰਧਾਨ ਚੁਣ ਲਿਆ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਡੈਲੀਗੇਟ ਇਜਲਾਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਇਦ ਪਰਮਜੀਤ ਸਿੰਘ ਸਰਨਾ ਵਲੋਂ ਕੀਤੀ ਗਈ ਹੈ।
ਤਾਈਦ ਮਜੀਦ ਮਹੇਸ਼ ਇੰਦਰ ਸਿੰਘ ਗਰੇਵਾਲ ਵਲੋਂ ਕੀਤੀ ਗਈ ਹੈ ਤੇ ਹਾਜ਼ਰ ਡੈਲੀਗੇਟਸ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸੁਖਬੀਰ ਸਿੰਘ ਦੇ ਮੁਕਾਬਲੇ ਕੋਈ ਵੀ ਹੋਰ ਪ੍ਰਧਾਨ ਦੇ ਅਹੁਦੇ ਲਈ ਨਾਂਅ ਪੇਸ਼ ਨਾ ਹੋਣ ਕਰਕੇ ਅੱਜ ਦੇ ਇਜਲਾਸ ਦੇ ਚੋਣ ਅਧਿਕਾਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਜ਼ਿਕਰ ਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ। ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਤੇ ਡਾਕਟਰ ਦਲਜੀਤ ਸਿੰਘ ਚੀਮਾ ਸਣੇ ਹੋਰ ਲੀਡਰਾਂ ਨੇ ਪਹਿਲਾਂ ਮਤੇ ਪੜੇ ਅਤੇ ਉਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-