ਬੇਹੱਦ ਗਮਗੀਨ ਮਾਹੌਲ ‘ਚ ਸ਼ਹੀਦ ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ ! ਤਿੰਨ ਬੱਚਿਆ ਦੇ ਬਾਪ ਨੂੰ ਹਜਾਰਾਂ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ

4719553
Total views : 5580091

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਖੇਮਕਰਨ/ ਵਿਸ਼ਾਲ

ਸ਼ਹੀਦ ਥਾਣੇਦਾਰ ਚਰਨਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਵਲਟੋਹਾ ਨੇੜੇ ਗੁਰਦੁਆਰਾ ਬਾਬਾ ਭਾਈ ਝਾੜੂ ਸਹਿਬ ਵਲਟੋਹਾ ਪੱਟੀ ਰੋਡ ’ਤੇ ਸਥਿਤ ਸ਼ਮਸ਼ਾਨਘਾਟ ਵਿਖੇ ਅੱਜ ਦੁਪਹਿਰ ਵੇਲੇ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ , ਡੀ. ਆਈ. ਜੀ. ਹਰਮਨਬੀਰ ਸਿੰਘ ਗਿੱਲ , ਐਸ. ਐਸ. ਪੀ. ਅਭਿਮੰਨੂ ਤੋਂ ਇਲਾਵਾ ਵਿਧਾਇਕ ਸਰਵਨ ਸਿੰਘ ਧੁੰਨ, ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਭਾਜਪਾ ਆਗੂ ਅਨੂਪ ਸਿੰਘ ਭੁੱਲਰ, ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੇ ਪੰਚਾਂ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਪੁਲਿਸ ਅਧਿਕਾਰੀ ਹਾਜ਼ਰ ਸਨ ।

ਡੀ.ਜੀ.ਪੀ ਯਾਦਵ ਸਮੇਤ ਕਈ ਉਣ ਪੁਲਿਸ ਅਧਿਕਾਰੀਆ ਤੇ ਵਧਾਇਕ ਸਰਵਣ ਸਿੰਘ ਧੁੰਨ ਤੇ ਸਾਬਕਾ ਵਧਾਇਕ ਵਿਰਸਾ ਸਿੰਘ ਵਲਟੋਹਾ ਸਮੇਤ ਹੋਰ ਰਾਜਸ਼ੀ ਆਗੂਆਂ ਨੇ ਅੰਤਿਮ ਯਾਤਰਾ ‘ਚ ਕੀਤੀ ਸ਼ਿਕਰਤ

ਡੀਜੀਪੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਹ ਭਰੋਸਾ ਦਵਾਇਆ ਕਿ ਪੰਜਾਬ ਪੁਲਿਸ ਪਰਿਵਾਰ ਦੇ ਨਾਲ ਚਟਾਨ ਵਾਂਗ ਖੜੀ ਰਹੇਗੀ।

ਅੰਤਿਮ ਸਸਕਾਰ ਤੋਂ ਪਹਿਲਾਂ, ਫੁੱਟ-ਫੁੱਟ ਰੋਇਆ ਪਰਿਵਾਰ

1

ਜ਼ਿਕਰਯੋਗ ਹੈ ਕਿ ਪਿੰਡ ਕੋਟ ਮਹੁੰਮਦ ਖਾਂ ਵਿੱਚ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਸਬ ਇੰਸਪੈਕਟਰ ਦੀ ਜਾਨ ਚਲੀ ਗਈ, ਜਦਕਿ ਇੱਕ ਹੋਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ। ਪੰਜਾਬ ਸਰਕਾਰ ਵਲੋਂ  ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਹੈ,  ਜਿਨ੍ਹਾਂ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦੇ ਦਿੱਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News