50 ਸਾਲਾ ਪਤਨੀ ਦੀ ਸ਼ਰਮਨਾਕ ਕਰਤੂਤ ! 70 ਸਾਲਾ ਪ੍ਰੇਮੀ ਨਾਲ ਮਿਲ ਕੇ ਮਾਰਿਆ ਸਿਰ ਦਾ ਸਾਂਈ

4720717
Total views : 5582309

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਈਆ/ਬਲਵਿੰਦਰ ਸਿੰਘ ਸੰਧੂ

ਇਕ 50 ਸਾਲਾਂ ਪਤਨੀ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ, ਜਿਸ ਨੇ ਆਪਣੇ 70 ਸਾਲਾ ਪ੍ਰੇਮੀ ਨਾਲ ਮਿਲ ਕੇ ਆਪਜ਼ੇ ਪਤੀ ਦਾ ਕਤਲ ਕਰਨ ਉਪਰੰਤ ਉਸ ਦੀ ਲਾਸ਼ ਨੂੰ ਰੇਲਵੇ ਟਰੈਕ ‘ਤੇ ਸੁੱਟ ਦਿੱਤ ।  ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਅੰਮ੍ਰਿਤਸਰ ਦੇ ਜੀਆਰਪੀ ਪੁਲਿਸ ਥਾਣੇ ਦੇ ਮੁਖੀ ਬਲਬੀਰ ਸਿੰਘ ਘੁਮਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਬਿਆਸ ਰੇਲਵੇ ਲਾਈਨ ਉੱਤੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਜਿਸ ਤੋਂ ਬਾਅਦ ਅਸੀਂ ਇਸ ਦੀ ਜਾਂਚ ਕੀਤੀ ਤਾਂ ਇਸ ਵਿਅਕਤੀ ਦੀ ਪਹਿਚਾਣ ਕਸ਼ਮੀਰ ਸਿੰਘ ਵਜੋਂ ਹੋਈ। ਜਦੋਂ ਡੂੰਘਾਈ ਨਾਲ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਕਤਲ ਕਸ਼ਮੀਰ ਸਿੰਘ ਦੀ ਪਤਨੀ ਬਲਵਿੰਦਰ ਕੌਰ ਉਰਫ ਬਿੰਦਰੋ ਨੇ ਆਪਣੇ ਆਸ਼ਿਕ ਅਮਰ ਸਿੰਘ ਨਾਲ ਮਿਲ ਕੇ ਕੀਤਾ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਲਵਿੰਦਰ ਕੌਰ ਉਰਫ ਬਿੰਦਰੋ ਦੇ ਆਪਣੇ ਆਸ਼ਿਕ ਅਮਰ ਸਿੰਘ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਨਜਾਇਜ਼ ਸੰਬੰਧ ਸਨ ਤੇ ਉਸ ਦਾ ਪਤੀ ਕਸ਼ਮੀਰ ਸਿੰਘ ਇਹਨਾਂ ਨੂੰ ਕਾਫੀ ਖੜਕਦਾ ਸੀ। ਜਿਸ ਦੇ ਚਲਦੇ ਇਹਨਾਂ ਨੇ ਇੱਕ ਯੋਜਨਾ ਬਣਾਈ ਤੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। 

ਦੋਵਾਂ ਅਰੋਪੀਆਂ ਨੂੰ ਕਾਬੂ ਕਰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਰ ਪੁੱਛਗਿਛ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕਤਲ ਆਪਸੀ ਨਜਾਇਜ਼ ਸੰਬੰਧਾਂ ਦੇ ਚਲਦੇ ਕੀਤਾ ਗਿਆ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News