ਵਾਇਸ ਆਫ਼ ਅੰਮ੍ਰਿਤਸਰ ਨੇ ਕੰਬੋ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ

4721532
Total views : 5583601

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ

ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ ਵਾਲੀ ਅੰਮ੍ਰਿਤਸਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਵਾਈਸ ਆਫ਼ ਅੰਮ੍ਰਿਤਸਰ ਵੱਲੋਂ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਕੰਬੋ ਦੇ ਕਰੀਬ 100 ਵਿਦਿਆਰਥੀਆਂ ਨੂੰ ਸਕੂਲ ਬੈਗ, ਸਟੇਸ਼ਨਰੀ ਤੇ ਖਾਣ-ਪੀਣ ਦਾ ਸਮਾਨ ਵੰਡਿਆ ਗਿਆ। ਜਿਸ ਦੌਰਾਨ ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਗੁਰਜੀਤ ਸਿੰਘ ਔਜਲਾ ਵੀ ਉਚੇਚੇ ਤੌਰ ਤੇ ਪਹੁੰਚੇ।

ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ : ਔਜਲਾ


ਇਸ ਸਬੰਧੀ ਸੰਸਥਾ ਦੀ ਪ੍ਰਧਾਨ ਇੰਦੂ ਅਰੋੜਾ ਦੀ ਪ੍ਰਧਾਨਗੀ ਅਤੇ ਸਕੂਲ ਦੇ ਮੁੱਖ ਅਧਿਆਪਕ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਵਾਈਸ ਆਫ਼ ਅੰਮ੍ਰਿਤਸਰ ਵੱਲੋਂ ਹਮੇਸ਼ਾ ਹੀ ਮਿਸਾਲੀ ਸੇਵਾ ਕਾਰਜ ਨਿਭਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਵੀ ਫਰਜ਼ ਬਣਦਾ ਹੈ ਕਿ ਅਸੀਂ ਵੀ ਅਜਿਹੀਆਂ ਸੰਸਥਾਵਾਂ ਤੋਂ ਪ੍ਰੇਰਿਤ ਹੋ ਕੇ ਲੋੜਵੰਦ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਮਦਦ ਕਰੀਏ ਤਾਂ ਜੋ ਇਹ ਵਿਦਿਆਰਥੀ ਵੀ ਆਪਣੇ ਜੀਵਨ ਵਿੱਚ ਇੱਕ ਚੰਗਾ ਮੁਕਾਮ ਹਾਸਿਲ ਕਰ ਸਕਣ। ਜਦ ਕਿ ਪ੍ਰਧਾਨ ਇੰਦੂ ਅਰੋੜਾ ਨੇ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਪਣੀ ਪੜ੍ਹਾਈ ਪੂਰੀ ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸ.ਔਜਲਾ ਸਮੇਤ ਵਾਈਸ ਆਫ਼ ਅੰਮ੍ਰਿਤਸਰ ਸੰਸਥਾ ਦੇ ਸਮੂਹ ਅਹੁਦੇਦਾਰਾਂ ਵੱਲੋਂ ਆਪਣੇ ਹੱਥੀਂ ਵਿਦਿਆਰਥੀਆਂ ਨੂੰ ਸਕੂਲ ਬੈਗ, ਸਟੇਸ਼ਨਰੀ ਅਤੇ ਖਾਣ ਪੀਣ ਦਾ ਸਮਾਨ ਵੰਡਿਆ ਗਿਆ। ਸਮਾਗਮ ਦੇ ਅਖੀਰ ‘ਚ ਸਕੂਲ ਵੱਲੋਂ ਐਮ.ਪੀ. ਗੁਰਜੀਤ ਸਿੰਘ ਔਜਲਾ ਅਤੇ ਪ੍ਰਧਾਨ ਇੰਦੂ ਅਰੋੜਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਾਬਕਾ ਸਰਪੰਚ ਹਰਇਕਬਾਲ ਸਿੰਘ ਕੰਬੋ , ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਲਾਲੀ ਮੀਰਾਂਕੋਟ ਬ੍ਰਦਰਜ਼, ਸੰਸਥਾ ਦੇ ਉਪ ਪ੍ਰਧਾਨ ਮਨਦੀਪ ਸਿੰਘ,ਸੈਕਟਰੀ ਰਾਜਾ ਇਕਬਾਲ ਸਿੰਘ,ਯੂਥ ਪ੍ਰਧਾਨ ਅਮਨਦੀਪ ਸਿੰਘ,ਮਾਨਵਦੀਪ ਸਿੰਘ,ਸੀਨੂੰ ਅਰੋੜਾ, ਸਰਪੰਚ ਮਨਜੀਤ ਕੌਰ, ਮੈਂਬਰ ਕੰਵਲਜੀਤ ਸਿੰਘ,ਮਾਸਟਰ ਅਮਰਜੀਤ ਸਿੰਘ, ਬਲਜੀਤ ਕੌਰ,ਨੀਤਾ ਮਹਿਰਾ,ਜਸਜੀਤ ਸਿੰਘ, ਮੋਹਿਤ ਖੰਨਾ, ਰਾਹੁਲ ਸ਼ਰਮਾ,ਡਾ.ਰਣਜੀਤ,ਸਾਰਿਕਾ ਮਲਹੋਤਰਾ ਆਦਿ ਵੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News