ਤਰਨ ਤਾਰਨ ਹਲਕੇ ਦੇ ਕਾਂਗਰਸੀ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਦਰਜ ਕੀਤੀ ਐਫ.ਆਈ.ਆਰ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

4721533
Total views : 5583602

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬਾਰਡਰ ਨਿਊਜ ਸਰਵਿਸ

ਪੰਜਾਬ ਦੇ ਹੱਕਾਂ ਅਤੇ ਅਧਿਕਾਰਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਨ ਵਾਲੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਦਬਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ‘ਤੇ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਕੇਸ ਦਰਜ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਘਟੀਆ ਕਾਰਵਾਈ ਹੈ, ਜੋ ਕਿ ਬਹੁਤ ਨਿੰਦਣਯੋਗ ਹੈ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੇ ਅੱਜ ਤਰਨਤਾਰਨ ਦੇ ਭਗਵਾਨ ਪਰਸ਼ੂਰਾਮ ਚੌਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਨ ਮੌਕੇ ਕੀਤਾ।

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਬਾਜਵਾ ਵਿਰੁੱਧ ਕੇਸ ਦਰਜ ਕਰਕੇ ਸੱਚ ਨਹੀ ਦਬਾਇਆ ਜਾ ਸਕਦਾ-ਰਾਜਬੀਰ ਭੁੱਲਰ

ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਹਮੇਸ਼ਾ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਹਿਮ ਯਤਨ ਕੀਤੇ ਹਨ। ਇਸ ਮੌਕੇ ਗੁਰਮਿੰਦਰ ਸਿੰਘ ਰਟੌਲ ਅਤੇ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਅਜਿਹੀ ਝੂਠੀ ਐਫਆਈਆਰ ਦਰਜ ਕਰ ਕੇ ਪ੍ਰਤਾਪ ਸਿੰਘ ਬਾਜਵਾ ਦੀ ਪੰਜਾਬ ਪੱਖੀ ਆਵਾਜ਼ ਨੂੰ ਰੋਕਿਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਚੁਟਕਲੇ ਸੁਣਾ ਕੇ ਸਮਾਂ ਲੰਘਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਵਿਗੜ ਰਹੇ ਹਾਲਾਤਾਂ ’ਤੇ ਕੰਟਰੋਲ ਕਰਨਾ ਚਾਹੀਦਾ ਹੈ ਨਾ ਕਿ ਪੰਜਾਬ ਪੱਖੀ ਆਵਾਜ਼ ਬੁਲੰਦ ਕਰਨ ਵਾਲਿਆਂ ’ਤੇ ਅਜਿਹੇ ਝੂਠੇ ਪਰਚੇ ਦਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਤੇ ਕਾਂਗਰਸੀ ਵਰਕਰ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਡੱਟ ਕੇ ਖੜ੍ਹੇ ਹਨ। ਇਸ ਮੌਕੇ ਜਗਮੀਤ ਸਿੰਘ ਗੰਡੀਵਿੰਡ ਬਲਾਕ ਪ੍ਰਧਾਨ, ਪ੍ਰਦੀਪ ਸਿੰਘ ਸਰਪੰਚ ਕੋਟ ਦਸੰਧੀ ਮੱਲ, ਨਿੱਪੀ ਸੂਦ, ਡਿੰਪੀ ਮਹੰਤ, ਲਖਵਿੰਦਰ ਸਿੰਘ ਲੱਕੀ ਪਾਗ਼ਲ, ਅਮਰਜੀਤ ਸਿੰਘ ਰਾਜਪੂਤ, ਰਾਜਾ ਪ੍ਰਧਾਨ, ਮਨਜੀਤ ਸਿੰਘ ਕੁੰਡੀ, ਮਨਜਿੰਦਰ ਸਿੰਘ ਜਗਤਪੁਰਾ, ਅੰਗਰੇਜ਼ ਸਿੰਘ ਖੱਬੇ, ਹੀਰਾ ਸਿੰਘ ਮੱਲੀ, ਰਜਿੰਦਰ ਕੁਮਾਰ, ਜਸਪਾਲ ਸਿੰਘ ਪਾਲਾ, ਰਜਿੰਦਰ ਭੰਡਾਰੀ, ਬਾਉ ਬਸੰਤ ਲਾਲ, ਤਰਸੇਮ ਲਾਲ, ਨਿਸ਼ਾਨ ਸਿੰਘ, ਮਨਦੀਪ ਸ਼ਰਮਾ, ਪ੍ਰਦੀਪ ਕੁਮਾਰ ਲਿਟਲ, ਸੁਖਦੇਵ ਸਿੰਘ ਬੂੰਦੀ ਆਦਿ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News