





Total views : 5587161








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਫਤਾਹਪੁਰ(ਅੰਮ੍ਰਿਤਸਰ)/ਰਣਜੀਤ ਸਿੰਘ ਰਾਣਾਨੇਸ਼ਟਾ
ਮੁੱਖ ਮੰਤਰੀ, ਪੰਜਾਬ ਅਤੇ ਡੀ.ਜੀ.ਪੀ, ਪੰਜਾਬ ਦੀਆਂ ਹਦਾਇਤਾਂ ਤੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਸ਼ਾਂ ਤੱਸਕਰਾਂ, ਨੂੰ ਨੱਥ ਪਾਊਣ ਲਈ ਚਲਾਇਆ:, ਯੁੱਧ ਨਸ਼ਿਆਂ ਵਿਰੁੱਧ, ਜਿਸਤੇ ਤਹਿਤ ਅੱਜ ਕੇਂਦਰੀ ਜੇਲ੍ਹ ਫਤਾਹਪੁਰ, ਅੰਮ੍ਰਿਤਸਰ ਵਿੱਖੇ ਲੋਕਲ ਪੁਲਿਸ ਤੇ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ਤੇ ਅਚਨਚੇਤ ਸਰਚ ਆਪਰੇਸ਼ਨ ਚਲਾਇਆ ਗਿਆ।

ਸ੍ਰੀਮਤੀ ਸ਼ਸ਼ੀ ਪ੍ਰਭਾ ਦੁਵੇਦੀ, ਆਈ.ਪੀ.ਐਸ, ਸਪੈਸ਼ਲ ਡੀ.ਜੀ.ਪੀ, ਰੇਲਵੇ, ਪੰਜਾਬ ਵੱਲੋਂ ਕੇਂਦਰੀ ਜੇਲ੍ਹ ਫਤਾਹਪੁਰ, ਅੰਮ੍ਰਿਤਸਰ ਵਿੱਖੇ ਕੀਤੇ ਜਾ ਰਹੇ ਸਰਚ ਆਪਰੇਸ਼ਨ ਦਾ ਜਾਇਜ਼ਾ ਲਿਆ ਗਿਆ। ਇਸ ਸਮੇਂ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਅਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ ਜੇਲ੍ਹ ਮਹਿਕਮੇਂ ਦੇ ਅਧਿਕਾਰੀ ਹਾਜ਼ਰ ਸਨ।

ਉਹਨਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਬੰਦੀਆਂ/ਕੈਦੀਆਂ ਦੀਆਂ ਗਤੀਵਿਧੀਆਂ ਨੂੰ ਚੈਕ ਕਰਨ ਲਈ ਗਜਟਿਡ ਅਫ਼ਸਰ ਦੀ ਦੇਖ-ਰੇਖ ਹੇਠ ਕਰੀਬ 180 ਪੁਲਿਸ ਜਵਾਨਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਜੇਲ੍ਹ ਦੀਆਂ ਬੈਰਕਾਂ ਅਤੇ ਆਲੇ-ਦੁਆਲੇ ਦੇ ਏਰੀਆ ਦੀ ਬਹੁਤ ਹੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਜੇਲ੍ਹ ਦੇ ਬਾਹਰਵਾਰ ਬਾਊਡਰੀ ਵਾਲ ਦੇ ਆਸ-ਪਾਸ ਦੇ ਏਰੀਆਂ ਨੂੰ ਵੀ ਚੰਗੀ ਤਰ੍ਹਾ ਖੰਘਾਲਿਆਂ ਗਿਆ।
ਯੁੱਧ ਨਸ਼ਿਆਂ ਵਿਰੁੱਧ ਦਾ ਮਹੀਨਾ 01 ਮਾਰਚ-2025 ਤੋਂ ਅਗਾਜ਼ ਕੀਤਾ ਗਿਆ ਹੈ। ਜਿਸਦੇ ਨਤੀਜ਼ੇ ਵਜੋਂ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆ ਤੇ ਸਟਾਫਾ ਵੱਲੋਂ ਮਿਤੀ 01-03-2025 ਤੋਂ 14-04-2025 ਤੱਕ ਐਨ.ਡੀ.ਪੀ.ਐਸ ਐਕਟ ਅਧੀਨ 177 ਮੁਕੱਦਮੇਂ ਦਰਜ਼ ਰਜਿਸਟਰ ਕਰਕੇ 340 ਨਸ਼ਾ ਤੱਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੇਠ ਲਿਖੇ ਅਨੁਸਾਰ ਬ੍ਰਾਮਦਗੀਆਂ ਕੀਤੀਆਂ ਗਈਆਂ ਹਨ:-
1. ਹੈਰੋਇਨ:- 42 ਕਿਲੋਂ 700 ਗ੍ਰਾਮ
2. ਅਫੀਮ :- 02 ਕਿਲੋ 179 ਗ੍ਰਾਮ
3. ਨਸ਼ੀਲੇ ਕੈਪਸੂਲ/ਗੋਲੀਆਂ:- 5,513
4. ਡਰੱਗ ਮਨੀ:- 17 ਲੱਖ 15 ਹਜ਼ਾਰ 920/-ਰੁਪਏ
5. ਵਹੀਕਲਾ :- 24
ਇਸਤੋਂ ਇਲਾਵਾ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਲੋੜੀਂਦੇ 14 ਭਗੋੜੇ (PO) ਗ੍ਰਿਫ਼ਤਾਰ ਕੀਤੇ ਗਏ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-