ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਵਨਿਯੁਕਤ ਜਥੇਦਾਰ ਬਾਬਾ ਟੇਕ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

4721572
Total views : 5583671

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੱਬੂ ਬੰਡਾਲਾ 

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਵਨਿਯੁਕਤ ਜਥੇਦਾਰ ਬਾਬਾ ਟੇਕ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।

ਜਥੇਦਾਰ ਗੜਗੱਜ ਵੱਲੋਂ ਬਾਬਾ ਟੇਕ ਸਿੰਘ ਧਨੌਲਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਆਦਿ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News