





Total views : 5587267








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ
ਤਰਨਤਾਰਨ ਦੇ ਨਜ਼ਦੀਕੀ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਗੁਰਦਿਆਲ ਸਿੰਘ ਨੇ ਗੋਲੀਆਂ ਮਾਰ ਕੇ ਜਰਨੈਲ ਸਿੰਘ ਨਾਮਕ ਵਿਅਕਤੀ ਦੀ ਹੱਤਿਆ ਕਰ ਦਿੱਤੀ।
ਜਦਕਿ ਇਸ ਗੋਲਾਬਾਰੀ ਦੌਰਾਨ ਮ੍ਰਿਤਕ ਵਿਅਕਤੀ ਦੇ ਤਾਏ ਨੂੰ ਵੀ ਦੋ ਗੋਲੀਆਂ ਲੱਗੀਆਂ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ ਹੈ।ਘਟਨਾ ਤੋਂ ਬਾਅਦ ਹਮਲਾਵਰ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ ਦੇ ਐਸ.ਐਚ.ਓ. ਅਵਤਾਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਵਿਅਕਤੀ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨ ਕਲਮਬੰਦ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-