





Total views : 5587274








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ/ ਬਲਵਿੰਦਰ ਸਿੰਘ ਸੰਧੂ
ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਬਾਬਾ ਬਕਾਲਾ ਸਾਹਿਬ ਵਿਖੇ ਨਸ਼ਾ ਤਸਕਰ ਜਤਿੰਦਰ ਸਿੰਘ ਉਰਫ ਕਾਲੂ ਦੀ ਜਾਇਦਾਤ ਉੱਤੇ ਬੁਲਡੋਜ਼ਰ ਚਲਾ ਕੇ ਸਪਸ਼ਟ ਕਰ ਦਿੱਤਾ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
ਇਸ ਸਬੰਧੀ ਗੱਲਬਾਤ ਕਰਦੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਉੱਤੇ ਐਨਡੀਪੀਐਸ ਦੇ ਪੰਜ ਪਰਚਿਆਂ ਸਮੇਤ ਕੁੱਲ ਅੱਠ ਪਰਚੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਇਹ ਸਖਤ ਸੁਨੇਹਾ ਹੈ ਕਿ ਉਹ ਜਾਂ ਤਾਂ ਇਹ ਤਸਕਰੀ ਛੱਡ ਜਾਣ ਜਾਂ ਪੰਜਾਬ ਛੱਡ ਜਾਣ। ਉਹਨਾਂ ਕਿਹਾ ਕਿ ਅੱਜ ਬਾਬਾ ਬਕਾਲਾ ਸਾਹਿਬ ਨਗਰ ਕੌਂਸਲ ਅਧੀਨ ਮਾਤਾ ਰਾਣੀ ਮੁਹੱਲਾ ਸਥਿਤ ਇਸ ਦੀ ਜਾਇਦਾਦ ਉੱਤੇ ਬੁਲਡੋਜ਼ਰ ਚੜਾਇਆ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਆਪਕ ਪੱਧਰ ਉੱਤੇ ਮੁਹਿੰਮ ਚਲਾ ਰਹੀ ਹੈ, ਜਿਸ ਵਿੱਚ ਸਰਹੱਦ ਪਾਰ ਤੋਂ ਹੁੰਦੀ ਤਸਕਰੀ ਤੋਂ ਇਲਾਵਾ ਛੋਟੇ ਪੱਧਰ ਉੱਤੇ ਨਸ਼ੇ ਦੀ ਖਰੀਦੋ ਪਰੋਖਤ ਵਿਰੁੱਧ ਵੀ ਨਕਾਬ ਕੱਸੀ ਗਈ ਹੈ।
ਉਹਨਾਂ ਕਿਹਾ ਕਿ ਵੱਡੀਆਂ ਬਰਾਮਦਗੀਆਂ ਲਗਾਤਾਰ ਹੋ ਰਹੀਆਂ ਹਨ ਅਤੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਵੱਲੋਂ ਸਪਸ਼ਟ ਸੁਨੇਹਾ ਹੈ ਕਿ ਇਸ ਗੰਭੀਰ ਮੁੱਦੇ ਉੱਤੇ ਕਿਸੇ ਵੀ ਨਸ਼ਾ ਤਸਕਰ ਨਾਲ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸ ਵਿਰੋਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦੇ ਕਿਹਾ ਕਿ ਉਹ ਸਾਡੀਆਂ ਨੌਜਵਾਨ ਪੀੜੀਆਂ ਨੂੰ ਬਰਬਾਦ ਕਰਨ ਤੋਂ ਬਾਜ਼ ਆਉਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-