ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ !ਐਨਕਾਊਂਟਰ ਮਗਰੋਂ 2 ਗ੍ਰਿਫਤਾਰ

4723695
Total views : 5587276

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ 

ਤਰਨਤਾਰਨ ਵਿੱਚ, ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਤਰਨਤਾਰਨ ਪੁਲਿਸ ਦੀ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਅਤਿਵਾਦੀ ਲੰਡਾ ਹਰੀਕੇ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਮਾਮਲੇ ਸੰਬੰਧੀ ਪੂਰੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਸ ਘਟਨਾ ਵਿੱਚ ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਪੁਲਿਸ ਸੁਰੱਖਿਆ ਹੇਠ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੇ ਠੀਕ ਹੋਣ ਤੋਂ ਬਾਅਦ, ਉਨ੍ਹਾਂ ਨੂੰ ਤੁਰੰਤ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਕਤ ਮੁਲਜ਼ਮ ਲੰਡਾ ਨਾਲ ਕਿਵੇਂ ਜੁੜੇ ਹੋਏ ਸਨ ਅਤੇ ਉਨ੍ਹਾਂ ਨੂੰ ਹਥਿਆਰ ਕਿਸ ਨੇ ਪ੍ਰਦਾਨ ਕੀਤੇ ਸਨ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ (ਏਜੀਟੀਐਫ) ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ, ਅਤਿਵਾਦੀ ਲੰਡਾ ਹਰੀਕੇ ਅਤੇ ਗੈਂਗਸਟਰ ਸੱਤਾ ਨੌਸ਼ਹਿਰਾ ਦੇ ਦੋ ਮੁੱਖ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਯੁਵਰਾਜ ਉਰਫ਼ ਜੱਗੂ ਅਤੇ ਮਹਿਕਪ੍ਰੀਤ ਉਰਫ਼ ਮਹਿਕ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਕੀਤੀ ਗਈ।ਡੀਜੀਪੀ ਯਾਦਵ ਨੇ ਅੱਗੇ ਦੱਸਿਆ ਕਿ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ, ਜਵਾਬੀ ਕਾਰਵਾਈ ‘ਚ ਦੋਵੇਂ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਦੋਵਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਮੁਲਜ਼ਮਾਂ ਕੋਲੋਂ ਇੱਕ Glock 9MM ਅਤੇ ਇੱਕ PX30 .30 ਕੈਲੀਬਰ ਦਾ ਪਿਸਤੌਲ ਬਰਾਮਦ ਕੀਤਾ ਹੈ। ਕੁਝ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਦੋਵੇਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਦੋਵਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News