





Total views : 5591909








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ‘ਚ ਦਿਲਚਸਪੀ ਨਾ ਦਿਖਾਉਣ ਵਾਲੇ ਤਿੰਨ ਥਾਣਿਆਂ ਦੇਐਸਐਚਓ ਨੂੰ ਐਸਐਸਪੀ ਗੁਰਦਾਸਪੁਰ ਆਦਿਤਿਆ ਵੱਲੋਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਕ ਚੌਕੀ ਇੰਚਾਰਜ ਦਾ ਤਬਾਦਲਾ ਕੀਤਾ ਗਿਆ ਹੈ ਤੇ ਇਕ ਹੋਰ ਚੌਕੀ ਇੰਚਾਰਜ ਨੂੰ ਚਿਤਾਵਨੀ ਦਿੱਤੀ ਗਈ ਹੈ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਪੁਲਿਸ ਪੂਰੀ ਸਖਤੀ ਨਾਲ ਕੰਮ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਥਾਣਾ ਸਿਟੀ ਗੁਰਦਾਸਪੁਰ, ਐਸਐਚਓ ਥਾਣਾ ਬਹਿਰਾਮਪੁਰ ਤੇ ਐਸਐਚਓ ਥਾਣਾ ਪੁਰਾਣਾ ਸ਼ਾਲਾ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ, ਜਦਕਿ ਜੌੜਾ ਛਤਰਾਂ ਚੌਕੀ ਇੰਚਾਰਜ ਦਾ ਤਬਾਦਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਪੁਲਿਸ ਚੌਕੀ ਬਰਿਆਰ ਦੇ ਇੰਚਾਰਜ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਜਦੋਂ ਇਸ ਸਬੰਧ ‘ਚ ਐਸਐਸਪੀ ਆਦਿਤਿਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕੰਮ ਪ੍ਰਤੀ ਅਤੇ ਨਸ਼ੇ ਰੋਕਣ ‘ਚ ਸਰਗਰਮੀ ਨਾ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐਸੀ ਹੀ ਕਾਰਵਾਈ ਕੀਤੀ ਜਾਵੇਗੀ।ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖਤ ਹੁਕਮ ਹਨ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤੇ ਜੋ ਲੋਕ ਨਸ਼ੇ ਦੇ ਆਦੀ ਹਨ, ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ‘ਚ ਦਾਖਲ ਕਰਵਾਇਆ ਜਾਵੇ, ਤਾਂ ਜੋ ਉਹ ਨਸ਼ਾ ਛੱਡ ਕੇ ਆਪਣਾ ਚੰਗਾ ਭਵਿੱਖ ਬਣਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲਿਆਂ ਦੇ ਨਾਮ ਗੁਪਤ ਰੱਖੇ ਜਾਣਗੇ, ਇਸ ਲਈ ਲੋਕਾਂ ਨੂੰ ਅੱਗੇ ਆ ਕੇ ਪੁਲਿਸ ਨੂੰ ਦੱਸਣਾ ਚਾਹੀਦਾ ਹੈ ਕਿ ਕਿੱਥੇ-ਕਿੱਥੇ ਨਸ਼ਾ ਵਿਕ ਰਿਹਾ ਹੈ, ਪੁਲਿਸ ਉਨ੍ਹਾਂ ਦੇ ਖ਼ਿਲਾਫ਼ ਸਖਤ ਕਾਰਵਾਈ ਕਰੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-