





Total views : 5841833







Total views : 5841833ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਆਲਾ ਗੁਰੂ/ਬੱਬੂ ਬੰਡਾਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਰਣਜੀਤ ਸਿੰਘ ਢੱਡਰੀਆਂਵਾਲਾ ਦੇ ਸਮਾਗਮ ਵਿਚ ਸ਼ਿਰਕਤ ਕਰਦਿਆਂ ਹੁਕਮਨਾਮੇ ਦੀ ਕੀਤੀ ਗਈ ਉਲੰਘਣਾ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਗਿਆ ਹੈ।
ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲਾ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ
ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਰਣਜੀਤ ਸਿੰਘ ਢੱਡਰੀਆਂਵਾਲਾ ਦੇ ਸਮਾਗਮ ਵਿਚ ਸ਼ਿਰਕਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਢੱਡਰੀਆਂਵਾਲਾ ਦੇ ਬਾਈਕਾਟ ਸੰਬੰਧੀ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਨ ਲਈ ਤਲਬ ਕੀਤਾ ਜਾਣਾ ਚਾਹੀਦਾ ਹੈ ਅਤੇ ਪੰਥ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਇਕ ਪੱਤਰ ਲਿਖਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਨੇ 19 ਅਪ੍ਰੈਲ 2025 ਨੂੰ ਕਪੂਰਥਲਾ ਜ਼ਿਲ੍ਹੇ ਦੇ ਨਡਾਲਾ ਵਿਖੇ ਢੱਡਰੀਆਂਵਾਲਾ ਦੇ ਡੇਰੇ ਦੀ ਨਵੀਂ ਸ਼ਾਖਾ ਦੇ ਉਦਘਾਟਨ ਮੌਕੇ ਢੱਡਰੀਆਂਵਾਲਾ ਨਾਲ ਸਟੇਜ ਸਾਂਝੀ ਕੀਤੀ। ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਮਿਤੀ 24 ਅਗਸਤ, 2020 ਨੂੰ ਇਕੱਤਰਤਾ ਦੌਰਾਨ ਰਣਜੀਤ ਸਿੰਘ ਢੱਡਰੀਆਂਵਾਲਾ ਵੱਲੋਂ ਪੰਥਕ ਪਰੰਪਰਾਵਾਂ ਅਤੇ ਗੁਰਮਤਿ ਪ੍ਰਤੀ ਬੋਲੇ ਕਥਨਾਂ ਦੇ ਸੰਬੰਧ ਵਿਚ ਪੜਤਾਲ ਲਈ ਬਣਾਈ ਗਈ ਵਿਦਵਾਨਾਂ ਦੀ ਇੱਕ ਸਬ-ਕਮੇਟੀ ਦੀ ਰਿਪੋਰਟ ’ਤੇ ਗੁਰਮਤਿ ਦੀ ਰੋਸ਼ਨੀ ਵਿਚ ਵਿਚਾਰ ਕਰਨ ਉਪਰੰਤ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਨੇ ਗੁਰਮਤਿ ਪ੍ਰਤੀ ਕੁਝ ਗ਼ਲਤ ਬਿਆਨੀਆਂ ਕੀਤੀਆਂ ਹਨ ਅਤੇ ਇਹ ਇਨ੍ਹਾਂ ਕਥਨਾਂ ਸਬੰਧੀ ਸਪਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-