ਨਗਰ ਨਿਗਮ ਦਾ ਏ.ਟੀ.ਪੀ ਤੇ ਆਰਕੀਟੈਕਟ ਵਿਜੀਲੈਂਸ ਨੇ 50,000 ਰੁਪਏ ਰਿਸ਼ਵਤ ਲੈਦਿਆਂ ਕੀਤੇ ਕਾਬੂ

4913369
Total views : 5895725

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 ਫਗਵਾੜਾ/ਬੀ.ਐਨ.ਈ ਬਿਊਰੋ 

ਪੰਜਾਬ ਵਿਜੀਲੈਂਸ ਬਿਊਰੋ ਨੇ  ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਨਗਰ ਨਿਗਮ, ਫਗਵਾੜਾ ਦੇ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਰਾਜ ਕੁਮਾਰ ਤੇ ਫਗਵਾੜਾ ਦੇ ਇਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਇਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਆਰਕੀਟੈਕਟ ਨੇ ਟਾਊਨ ਪਲਾਨਰ ਤੋਂ ਆਪਣੇ ਘਰ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 50000 ਰੁਪਏ ਵਿਚ ਤੈਅ ਹੋਇਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਇਕ ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਆਰਕੀਟੈਕਟ ਅਤੇ ਏ.ਟੀ.ਪੀ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 50000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News