





Total views : 5595407








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੱਬੂ ਬੰਡਾਲਾ
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁਧਵਾਰ ਜ਼ਿਲੇ ਦੇ ਸਮੂਹ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਜਿਲੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਮੀਟਿੰਗ ਦੌਰਾਨ 24 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਵਿਸ਼ੇਸ਼ ਟੀਕਾਕਰਨ ਹਫਤੇ ਸਬੰਧੀ ਐਸਐਮਓਜ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਵੱਖ-ਵੱਖ ਪਿੰਡਾਂ ਦੇ ਵਿੱਚ ਟੀਕਾਕਰਨ ਸੈਸ਼ਨ ਲਗਾ ਕੇ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇ। ਇਸ ਤੋਂ ਇਲਾਵਾ ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਹਫਤੇ ਦੇ ਹਰ ਬੁੱਧਵਾਰ ਤੇ ਸ਼ਨੀਵਾਰ ਨੂੰ ਲੱਗਣ ਵਾਲੇ ਇਮੂਨਾਜੇਸ਼ਨ ਸੈਸ਼ਨ ਦੌਰਾਨ ਵੱਧ ਤੋਂ ਵੱਧ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਬਲਾਕਾਂ ਦੇ ਵਿੱਚ ਆਯੂਸ਼ਮਾਨ ਭਾਰਤ ਹੈਲਥ ਕਾਰਡ (ਆਭਾ) ਕਾਰਡ ਬਾਰੇ ਫੈਲਾਈ ਜਾਵੇ ਜਾਗਰੂਕਤਾ
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬਲਾਕਾਂ ਦੇ ਵਿੱਚ ਮੀਜ਼ਲਸ ਅਤੇ ਰੁਬੈਲਾ ਅਤੇ ਪੈਂਟਾਵੇਲੇੰਟ ਟੀਕਾਕਰਨ ਦਾ ਨਿਰੀਖਣ ਵਿਸ਼ੇਸ਼ ਤੌਰ ਤੇ ਐਸਐਮਓਜ ਵੱਲੋਂ ਕੀਤਾ ਜਾਵੇ ਤਾਂ ਜੋ ਐਮ ਆਰ ਟੀਕਾਕਰਨ ਦੇ 100 ਫੀਸਦੀ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਬਲਾਕਾਂ ਦੇ ਵਿੱਚ ਲੜਕੀਆਂ ਅਤੇ ਗਰਭਵਤੀ ਮਹਿਲਾਵਾਂ ਦੇ ਖੂਨ ਦੀ ਜਾਂਚ ਨੂੰ ਨਿਰੰਤਰ ਕੀਤਾ ਜਾਵੇ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਕੰਮ ਕਾਜ ਬਾਰੇ ਵੀ ਸਮੀਖਿਆ ਕੀਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਨਾਗਰਿਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਇਹਨਾਂ ਰਾਹੀਂ ਮਰੀਜ਼ਾਂ ਨੂੰ ਆਪਣੇ ਘਰਾਂ ਦੇ ਬਿਲਕੁਲ ਨਜ਼ਦੀਕ ਹੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਹਾਈਪਰਟੈਂਸ਼ਨ ਅਤੇ ਸ਼ੂਗਰ ਦੇ ਮਰੀਜ਼ਾਂ ਦੀ ਸ਼ਨਾਖਤ ਕਰਕੇ ਉਹਨਾਂ ਦੇ ਇਲਾਜ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਜ਼ਿਲਾ ਟੀਕਾਕਰਨ ਅਫ਼ਸਰ ਡਾਕਟਰ ਵਰਿੰਦਰ ਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰੂਪਮ ਚੋਧਰੀ, ਡਾ.ਸੁਖਜਿੰਦਰ ਸਿੰਘ ਡਾਕਟਰ ਅਵਲੀਨ ਕੌਰ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਡੀਐਮਈਓ ਲਵਲੀਨ ਕੌਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਮੌਜੂਦ ਰਹੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-