ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਨੇ ਤਰਨ ਤਾਰਨ ਦੇ ਜ਼ਿਲ੍ਹਾ ਅਧਿਕਾਰੀਆਂ ਲਈ ਕਰਵਾਇਆ ਜਾਗਰੂਕਤਾ ਪ੍ਰੋਗਰਾਮ

4728463
Total views : 5595405

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ 

 ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਡਿਪਟੀ ਕਮਿਸ਼ਨਰ ਦਫ਼ਤਰ, ਤਰਨ ਤਾਰਨ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਸਫਲਤਾ ਪੂਰਵਕ ਆਯੋਜਿਤ ਕੀਤਾ। ਇਸ ਪਹਿਲ ਕਦਮੀ ਦਾ ਉਦੇਸ਼ ਮਿਆਰੀ ਨਿਰਧਾਰਨ ਬਾਰੇ ਜਾਗਰੂਕਤਾ ਪੈਦਾ ਕਰਨਾ, ਭਾਰਤੀ ਮਿਆਰਾਂ ਨੂੰ ਅਪਣਾਉਣ ਨੂੰ ਉਤਸ਼ਾਹਿਤ ਕਰਨਾ ਅਤੇ ਸਰਕਾਰੀ ਵਿਭਾਗਾਂ ਦੁਆਰਾ ਆਈ.ਐਸ.ਆਈ -ਚਿੰਨ੍ਹਿਤ ਉਤਪਾਦਾਂ ਦੀ ਖਰੀਦ ਨੂੰ ਉਤਸ਼ਾਹਿਤ ਕਰਨਾ ਸੀ।


ਇਹ ਪ੍ਰੋਗਰਾਮ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ ਏ ਐਸ ਦੇ ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ, ਤਾਂ ਜੋ ਅਧਿਕਾਰੀਆਂ ਨੂੰ ਬੀ ਆਈ ਐਸ ਗਤੀ ਵਿਧੀਆਂ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਮਾਨਕੀ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਸੈਸ਼ਨ ਦੀ ਪ੍ਰਧਾਨਗੀ ਸ਼੍ਰੀ ਰਾਜਦੀਪ ਸਿੰਘ ਬਰਾੜ , ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕੀਤੀ, ਜਿਨ੍ਹਾਂ ਨੇ ਰਾਸ਼ਟਰੀ ਵਿਕਾਸ ਵਿੱਚ ਮਿਆਰਾਂ ਦੀ ਅਨਿੱਖੜਵੀਂ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਆਈ.ਐਸ.ਆਈ -ਮਾਰਕ ਕੀਤੇ, ਉਤਪਾਦਾਂ ਵਿੱਚ ਪਾਰਦਰਸ਼ਤਾ, ਗੁਣਵੱਤਾ ਪ੍ਰਮਾਣੀ ਕਰਣ ਅਤੇ ਖਪਤਕਾਰਾਂ ਦੇ ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਲਈ ਬੀ.ਆਈ.ਐਸ. ਦੇ ਉਪਰਾਲਿਆਂ – ਖਾਸ ਕਰਕੇ ਬੀ.ਆਈ.ਐਸ. ਕੇਅਰ ਐਪ ਦੀ ਸ਼ਲਾਘਾ ਕੀਤੀ।ਪ੍ਰਮੁੱਖ ਹਾਜ਼ਰੀਨ ਵਿੱਚ ਸ਼੍ਰੀ ਅਰਵਿੰਦਰਪਾਲ ਸਿੰਘ,  ਐਸ.ਡੀ.ਐਮ. ਤਰਨਤਾਰਨ, ਸ਼੍ਰੀ ਕਰਨਵੀਰ ਸਿੰਘ (ਪੀ.ਸੀ.ਐਸ.-ਯੂ.ਟੀ.), ਮੁੱਖ ਮੰਤਰੀ ਦੇ ਫੀਲਡ ਅਫਸਰ ਅਤੇ ਸ਼੍ਰੀ ਕਮਲਜੀਤ ਸਿੰਘ, ਡੀ.ਐਸ.ਪੀ. ਹੈੱਡਕੁਆਰਟਰ ਸ਼ਾਮਲ ਸਨ, ਜਿਨ੍ਹਾਂ ਨੇ ਵਿਭਾਗੀ ਕੰਮਕਾਜ ਵਿੱਚ ਮਾਨਕੀ ਕਰਨ ਅਭਿਆਸਾਂ ਦੇ ਵਧੇਰੇ ਏਕੀ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News