





Total views : 5895721







Total views : 5895721ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਵਿਜੀਲੈਂਸ ਦੇ ਚੀਫ ਡਾਇਰੈਕਟਰ ADGP ਐੱਸਪੀਐੱਸ ਪਰਮਾਰ, AIG ਤੇ SSP ਨੂੰ ਸਸਪੈਂਡ ਕਰ ਦਿੱਤਾ ਹੈ। ਡਰਾਈਵਿੰਗ ਲਾਇਸੈਂਸ ਘਪਲੇ ਨਾਲ ਜੁੜੇ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਦੀ ਆਪ ਸਰਕਾਰ ਦੇ ਬੁਲਾਰੇ ਮੁਤਾਬਕ ਇਨ੍ਹਾਂ ਅਧਿਕਾਰੀਆਂ ਨੇ ਇਸ ਘਪਲੇ ਵਿਚ ਕਾਰਵਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਜੋ cਬਚਾਏਗਾ, ਉਹ ਨਹੀਂ ਬਚੇਗਾ।
ਵਿਜੀਲੈਂਸ ਚੀਫ SPS ਪਰਮਾਰ 1997 ਬੈਚ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਹਨ। ਉਨ੍ਹਾਂ ਨੂੰ 26 ਮਾਰਚ ਨੂੰ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਉਦੋਂ ਸਰਕਾਰ ਨੇ ਜੀ. ਨਾਗੇਸ਼ਵਰ ਰਾਓ ਨੂੰ ਹਟਾਇਆ ਸੀ। ਉਸ ਸਮੇਂ ਪਰਮਾਰ ADGP ਲਾਅ ਐਂਡ ਆਰਡਰ ਸਨ।
ਪ੍ਰਵੀਨ ਕੁਮਾਰ ਸਿਨਹਾ ਬਣੇ ਪੰਜਾਬ ਵਿਜੀਲੈਂਸ ਦੇ ਮੁਖੀ
ਪੰਜਾਬ ਵਿਜੀਲੈਂਸ ਵਲੋਂ ਪ੍ਰਵੀਨ ਕੁਮਾਰ ਸਿਨਹਾ ਨੂੰ ਚੀਫ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਸਰਕਾਰ ਵਲੋਂ ਐਸ.ਪੀ.ਐਸ. ਪਰਮਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁਅੱਤਲ ਕਰਨ ਤੋਂ ਬਾਅਦ ਲਿਆ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


