ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚਕ ਕਣਕ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਪਹੁੰਚੇ

4728722
Total views : 5595862

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜੰਡਿਆਲਾ ਗੁਰੂ/ਬੱਬੂ ਬੰਡਾਲਾ

ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚਕ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਕਣਕ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਚੇਅਰਮੈਨ ਮਾਰਕੀਟ ਕਮੇਟੀ  ਸੁਨੀਲ ਪਾਸੀ ਪ੍ਰਧਾਨ ਆੜਤੀ ਐਸੋਸ਼ੀਏਸ਼ਨ ਜੰਡਿਆਲਾ ਗੁਰੂ ਵੱਲੋਂ ਮੰਤਰੀ ਸ੍ਰੀ ਲਾਲ ਚੰਦ ਕਟਾਰੂਚਕ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਦੱਸਿਆ ਕਿ ਹੁਣ ਤੱਕ 89 ਲੱਖ ਮੀਟਰਕ ਟਨ ਕਣਕ ਮੰਡੀਆਂ ’ਚ ਪੁੱਜੀ। 83 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। 

1

ਉਨ੍ਹਾਂ ਦੱਸਿਆ ਕਿ MSP ਦੇ ਮੁਤਾਬਕ ਖ਼ਰੀਦੀ ਹੋਈ ਕਣਕ ਬਣਦਾ ਹੋਇਆ ਪੈਸਾ 1500 ਹਜ਼ਾਰ ਦੇ ਕਰੋੜ ਉਪਰ ਕਿਸਾਨਾਂ ਦੇ ਖ਼ਾਤਿਆ ’ਚ ਪਾ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਮੰਡੀਆਂ ’ਚ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।ਇਸ ਸਬੰਧੀ ਆੜਤੀ ਪ੍ਰਧਾਨ ਨੇ ਦੱਸਿਆ ਕਿ ਕਿਸਾਨਾਂ ਦੀ ਆਨਲਾਈਨ ਪੇਮੈਂਟ ਉਨ੍ਹਾਂ ਦੇ ਖ਼ਾਤਿਆ ਵਿਚ ਪੈ ਰਹੀ ਹੈ, ਮੰਡੀ ਵਿਚ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਵਾਰ ਝਾੜ ਬਹੁਤ ਜ਼ਿਆਦਾ ਨਕਲ ਰਿਹਾ ਹੈ ਕਿਸਾਨ ਖੁਸ਼ ਹਨ।ਇਸ ਸਮੇ ਉਨਾਂ ਨਾਲ ਜਿਲਾ ਫੂਡ ਸਪਲਾਈ ਕੰਟਰੋਲਰ ਅੰਮ੍ਰਿਤਸਰ ਸ: ਅਮਨਜੀਤ ਸਿੰਘ ਸੰਧੂ ਤੇ ਹੋਰ ਸਰਕਾਰੀ ਅਧਿਕਾਰੀ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News