ਵੇਰਕਾ ਪਸ਼ੂ ਖੁਰਾਕ ਪਲਾਂਟ ਦੇ ਸਹਾਇਕ ਮੈਨੇਜਰ ਨੂੰ ਵਿਜੀਲੈਂਸ ਬਿਊਰੋ ਨੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

4729449
Total views : 5597370

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਵੇਰਕਾ ਪਸ਼ੂ ਖੁਰਾਕ ਪਲਾਂਟ, ਘਣੀਏ ਕੇ ਬਾਂਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਮੈਨੇਜਰ (ਕੁਆਲਿਟੀ ਅਸ਼ੋਰੈਂਸ) ਸ਼ਲਿੰਦਰ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸਦੇ ਪਰਿਵਾਰ ਦੀ ਫਰਮ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਉਕਤ ਵੇਰਕਾ ਪਲਾਂਟ ਨੂੰ ਕੱਚਾ ਮਾਲ ਸਪਲਾਈ ਕਰ ਰਹੀ ਹੈ।

ਮੁਲਜ਼ਮ  ਪਹਿਲਾਂ ਵੀ ਕੱਚੇ ਮਾਲ ਦੇ ਨਮੂਨੇ ਪਾਸ ਕਰਨ ਲਈ ਲੈ ਚੁੱਕਾ ਹੈ 50,000 ਰੁਪਏ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਦਾ ਪੁੱਤਰ ਪਿਛਲੇ 10-12 ਸਾਲਾਂ ਤੋਂ ਵੇਰਕਾ ਕੈਟਲ ਫੀਡ ਪਲਾਂਟ ਨੂੰ ਡੀ-ਆਇਲ ਕੀਤੇ ਚੌਲ ਅਤੇ ਡੀ-ਆਇਲ ਕੀਤੀ ਸਰ੍ਹੋਂ ਦੀ ਸਪਲਾਈ ਕਰ ਰਿਹਾ ਹੈ। ਉਸਨੇ ਦੋਸ਼ ਲਗਾਇਆ ਕਿ ਉਕਤ ਮੁਲਾਜ਼ਮ ਉਨ੍ਹਾਂ ਦੀ ਹਾਲੀਆ ਖੇਪ ਨੂੰ ਪਾਸ ਕਰਨ ਬਦਲੇ ਰਿਸ਼ਵਤ ਮੰਗ ਰਿਹਾ ਹੈ ਅਤੇ ਧਮਕੀ ਦਿੱਤੀ ਹੈ ਕਿ ਨਹੀਂ ਤਾਂ ਉਹ ਬੇਬੁਨਿਆਦ ਇਤਰਾਜ਼ ਲਗਾ ਦੇਵੇਗਾ ਅਤੇ ਅੱਗੇ ਤੋਂ ਫਰਮ ਨੂੰ ਟੈਂਡਰਾਂ ਵਿੱਚ ਯੋਗ ਹੋਣ ਤੋਂ ਬਲੈਕਲਿਸਟ ਕਰਵਾ ਦੇਵੇਗਾ।

ਬੁਲਾਰੇ ਨੇ ਦੱਸਿਆ ਕੀਤਾ ਕਿ 28 ਮਾਰਚ, 2025 ਨੂੰ ਪਲਾਂਟ ਵੱਲੋਂ ਮਿਲੇ ਇੱਕ ਈ-ਮੇਲ ਡਿਮਾਂਡ ਨੋਟਿਸ ਦੇ ਜਵਾਬ ਵਿੱਚ ਸ਼ਿਕਾਇਤਕਰਤਾ ਨੇ ਪਲਾਂਟ ਨੂੰ ਕੱਚੇ ਮਾਲ ਨਾਲ ਭਰੇ ਛੇ ਟਰੱਕ ਭੇਜੇ ਸਨ ਪਰ ਮੁਲਜਮ ਨੇ ਇਹ ਖੇਪ ਪਾਸ ਕਰਨ ਲਈ 1,00,000 ਰੁਪਏ ਦੀ ਮੰਗ ਕੀਤੀ ਪਰ ਰਿਸ਼ਵਤ ਦੇਣ ਲਈ ਸੌਦਾ 75,000 ਰੁਪਏ ਵਿੱਚ ਤੈਅ ਹੋ ਗਿਆ ਸੀ ਜੋ ਕਿ ਤਿੰਨ ਕਿਸ਼ਤਾਂ ਵਿੱਚ ਅਦਾ ਕੀਤੀ ਜਾਣੀ ਸੀ। ਉਕਤ ਮੁਲਾਜ਼ਮ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 50,000 ਰੁਪਏ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੇ 25,000 ਰੁਪਏ ਮੰਗ ਰਿਹਾ ਹੈ।

ਉਨ੍ਹਾਂ ਦਸਿਆ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 25,000 ਰੁਪਏ ਦੀ ਤੀਜੀ ਕਿਸ਼ਤ ਪ੍ਰਾਪਤ ਕਰਦਿਆਂ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News