





Total views : 5597469








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਭਰ ਵਿੱਚ ਨਸ਼ਾ ਮੁਕਤੀ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਅੱਜ ਜਿਲਾ ਪ੍ਰਸ਼ਾਸਨ ਨੇ ਸਰਹੱਦੀ ਪਿੰਡ ਮੋਦੇ ਦੇ ਨਸ਼ਾ ਤਸਕਰ ਰਣਜੀਤ ਸਿੰਘ ਦਾ ਘਰ ਜੇਸੀਬੀ ਮਸ਼ੀਨਾਂ ਨਾਲ ਢਾਹ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਅਤੇ ਪੁਲਿਸ ਵੀ ਹਾਜ਼ਰ ਸੀ। ਜ਼ਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਲੋਕਾਂ ਦੀਆਂ ਜਿੰਦਗੀਆਂ ਬਰਬਾਦ ਕਰਦਾ ਹੈ, ਉਸ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਅਜਿਹੇ ਵਿਅਕਤੀ ਜੋ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹਨ ਜਾਂ ਤਾਂ ਇਹ ਨਾਜਾਇਜ਼ ਕੰਮ ਛੱਡ ਕੇ ਮੁੱਖ ਧਾਰਾ ਵਿੱਚ ਪਰਤ ਆਉਣ ਨਹੀਂ ਤਾਂ ਉਹਨਾਂ ਦੇ ਨਾਲ ਵੀ ਇਹੀ ਕੁਝ ਹੋਵੇਗਾ।
ਨਸ਼ਾ ਤਸਕਰਾਂ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ- ਜ਼ਿਲ੍ਹਾ ਪੁਲਿਸ ਮੁਖੀ
ਇਸ ਮੌਕੇ ਪਹੁੰਚੇ ਐਸ ਪੀ ਡੀ ਸ੍ਰੀ ਅਦਿਤਿਆ ਵਾਰੀਅਰ ਨੇ ਦੱਸਿਆ ਕਿ ਉਕਤ ਨਸ਼ਾ ਤਸਕਰ ਰਣਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੋਦੇ ਥਾਣਾ ਘਰਿੰਡਾ ਖਿਲਾਫ ਵੱਖ ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ, ਜਿਸ ਵਿੱਚੋਂ ਛੇ ਕੇਸ ਐਨ ਡੀ ਪੀ ਐਸ ਐਕਟ ਅਧੀਨ ਹਨ। ਉਹਨਾਂ ਦੱਸਿਆ ਕਿ ਇਹ ਪਿਛਲੇ ਲੰਮੇ ਸਮੇਂ ਤੋਂ ਅਪਰਾਧ ਦੀ ਦੁਨੀਆ ਵਿੱਚ ਵਿਚਰ ਰਿਹਾ ਹੈ ਅਤੇ ਸੰਨ 2012 ਤੋਂ ਲੈ ਕੇ ਹੁਣ ਤੱਕ ਇਸ ਖਿਲਾਫ ਅੰਮ੍ਰਿਤਸਰ ਸ਼ਹਿਰ, ਡੀ ਆਰ ਆਈ ਅੰਮ੍ਰਿਤਸਰ, ਥਾਣਾ ਅਜਨਾਲਾ, ਐਸ ਐਸ ਓ ਸੀ ਅੰਮ੍ਰਿਤਸਰ, ਥਾਣਾ ਲੋਪੋਕੇ, ਥਾਣਾ ਡਿਵੀਜ਼ਨ ਨੰਬਰ ਸੱਤ ਲੁਧਿਆਣਾ, ਥਾਣਾ ਘਰਿੰਡਾ, ਥਾਣਾ ਡਿਵੀਜ਼ਨ ਨੰਬਰ ਦੋ ਲੁਧਿਆਣਾ ਅਤੇ ਥਾਣਾ ਸਾਹਨੇਵਾਲ ਵਿੱਚ ਵੱਖ-ਵੱਖ ਐਕਟਾਂ ਅਧੀਨ ਕੇਸ ਦਰਜ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੇ ਯੁੱਧ ਤਹਿਤ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜੰਗੀ ਪੱਧਰ ਉੱਤੇ ਚੱਲ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਲਈ ਦੀਵਾਰ ਬਣ ਕੇ ਖੜੇ ਹਾਂ ਅਤੇ ਜੋ ਵਿਅਕਤੀ ਨਸ਼ਾ ਪੀਂਦੇ ਹਨ ਉਹਨਾਂ ਨੂੰ ਇਸ ਦਾ ਰੋਗੀ ਜਾਣ ਕੇ ਇਲਾਜ ਕਰਵਾਇਆ ਜਾ ਰਿਹਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-