ਸੜਕ ਹਾਦਸੇ ‘ਚ ਇਕੋ ਪ੍ਰੀਵਾਰ ਦੇ 4 ਜੀਆਂ ਦੀ ਹੋਈ ਮੌਤ ! ਪੋਤਰੇ ਨੂੰ ਰਾਜਾਸਾਂਸੀ ਏਅਰਪੋਰਟ ਤੋਂ ਵਿਦੇਸ਼ ਰਵਾਨਾ ਕਰ ਕੇ ਵਾਪਿਸ ਘਰ ਪ੍ਰਤ ਰਿਹਾ ਸੀ ਪ੍ਰੀਵਾਰ

4731157
Total views : 5600343

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਆਪਣੇ ਫਰਜੰਦ ਨੂੰ ਰਾਜਾਸਾਂਸੀ ਹਵਾਈ ਅੱਤੇ ਤੋ ਵਿਦੇਸ਼ ਰਵਾਨਾ ਕਰਕੇ ਵਾਪਿਸ ਘਰ ਘਰ ਪ੍ਰਤ ਰਹੇ ਪ੍ਰੀਵਾਰ ਨਾਲ ਪਿੰਡ ਜੀਵਨ ਪੰਧੇਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਚਾਰ ਜੀਆਂ ਦੀ ਮੌਤ ਹੋਣ ਦਾ ਦੁੱਖਦਈ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ   ਮਿ੍ਤਕਾਂ ਦੀ ਪਛਾਣ ਗੁਰਦੇਵ ਸਿੰਘ (60) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੋਜਾ ਥਾਣਾ ਘੁਮਾਣ, ਧਰਮਿੰਦਰ ਸਿੰਘ (38) ਪੁੱਤਰ ਅਜਮੇਰ ਸਿੰਘ ਪਿੰਡ ਬੋਜਾ, ਮਲਕੀਅਤ ਕੌਰ (65) ਪਤਨੀ ਗੁਰਦੇਵ ਸਿੰਘ, ਪਰਮਜੀਤ ਕੌਰ (45) ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਬੱਲਪੁਰੀਆਂ ਵਜੋਂ ਹੋਈ ਹੈ।

 ਇਹ ਪਰਿਵਾਰ ਆਪਣੇ ਪੋਤਰੇ ਨੂੰ ਵਿਦੇਸ਼ ਭੇਜਣ ਲਈ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਜਹਾਜ਼ ਚੜ੍ਹਾ ਕੇ ਵਾਪਸ ਆ ਰਹੇ ਸਨ ਕਿ ਪਿੰਡ ਜੀਵਨ ਪੰਧੇਰ ਨੇੜੇ ਪਹੁੰਚੇ ਤਾਂ ਮਹਿਤਾ ਵੱਲੋਂ ਆ ਰਹੇ ਟਿੱਪਰ ਨੰਬਰ ਪੀਬੀ 02 – ਈਪੀ.3020 ਨਾਲ ਵਰਨਾ ਕਾਰ ਨੰਬਰ ਪੀਬੀ.07 ਏਜੀ 5956 ਸਿੱਧੀ ਜਾ ਟਕਰਾਈ ਜਿਸ ਵਿਚ ਬੈਠੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਿੱਪਰ ਵੀ ਪਲਟ ਗਿਆ ਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਕਾਫੀ ਜਦੋਜਹਿਦ ਮਗਰੋਂ ਕਾਰ ‘ਚੋਂ ਲਾਸ਼ਾਂ ਨੂੰ ਬਾਹਰ ਕੱਢਿਆ।ਥਾਣਾ ਤਰਸਿੱਕਾ ਦੇ ਐਸਐਚਓ ਬਲਵਿੰਦਰ ਸਿੰਘ ਬਾਜਵਾ ਟਿੱਪਰ ਵਾਲਾ ਮੌਕੇ ਤੋਂ ਫਰਾਰ ਹੋ ਗਿਆ। ਇਸ ਮੌਕੇ ਥਾਣਾ ਤਰਸਿੱਕਾ ਦੇ ਐਸਐਚਓ ਬਲਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News