ਸ੍ਰੀ ਦਰਬਾਰ ਸਾਹਿਬ ਨੇੜੇ ਉੱਚੀਆਂ ਇਮਾਰਤਾਂ ਦੀ ਉਸਾਰੀ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਡੀ.ਸੀ. ਅੰਮ੍ਰਿਤਸਰ ਤੋਂ ਵਿਸਥਾਰਤ ਮੰਗੀ ਰਿਪੋਰਟ

4731328
Total views : 5600567

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਉਪਿੰਦਰਜੀਤ ਸਿੰਘ 

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਖ਼ਬਾਰ ਵਿੱਚ ਪ੍ਰਕਾਸ਼ਿਤ ਇੱਕ ਖ਼ਬਰ ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਸ੍ਰੀ ਦਰਬਾਰ ਸਾਹਿਬਅੰਮ੍ਰਿਤਸਰ ਦੇ ਨੇੜੇ ਬਣੀਆਂ/ਨਿਰਮਾਣ ਕੀਤੀਆਂ ਜਾ ਰਹੀਆਂ ਉੱਚੀਆਂ ਇਮਾਰਤਾਂ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ।

ਇਸ ਸਬੰਧ ਵਿੱਚਉਨ੍ਹਾਂ ਨੇ ਡੀ.ਸੀ. ਅੰਮ੍ਰਿਤਸਰ ਨੂੰ ਤੱਥਾਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਅਤੇ ਮੌਜੂਦਾ ਸਥਿਤੀ ਬਾਰੇ ਦੱਸਣ ਲਈ ਕਿਹਾ। ਉਨ੍ਹਾਂ ਡੀ.ਸੀ. ਅੰਮ੍ਰਿਤਸਰ ਨੂੰ ਇਹ ਵੀ ਦੱਸਣ ਲਈ ਕਿਹਾ ਕਿ ਇਹ ਉਸਾਰੀਆਂ ਕਿਹੜੇ ਨਿਯਮਾਂ ਅਧੀਨ ਕੀਤੀਆਂ ਜਾ ਰਹੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨੇੜੇ ਅਜਿਹੀਆਂ ਉੱਚੀਆਂ ਇਮਾਰਤਾਂ ਦੀ ਉਸਾਰੀ ਲਈ ਕਿਸ ਅਥਾਰਟੀ ਨੇ ਇਜਾਜ਼ਤ ਦਿੱਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News