ਅੰਮ੍ਰਿਤਸਰ ਦੇ ਸੀ.ਆਈ.ਏ ਸਟਾਫ-2,ਵੱਲੋਂ 2 ਨਜ਼ਾਇਜ਼ ਪਿਸਟਲਾਂ ਸਮੇਤ 2 ਕਾਬੂ

4732226
Total views : 5601965

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ

ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਸੀ.ਆਈ.ਏ ਸਟਾਫ 2 ਵਲੋ ਦੋ ਵਿਆਕਤੀਆਂ ਨੂੰ ਕਾਬੂ ਕਰਕੇ ਉਨਾਂ ਦੇ ਕਬਜੇ ‘ਚੋ ਬ੍ਰਾਮਦ ਕੀਤੇ ਜਾਣ ਬਾਰੇ ਜਾਣਕਾਰੀ ਦੇਦਿਆਂ ਏ.ਸੀ.ਪੀ (ਡੀ) ਸ: ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਯੋਜਨਾਬੱਧ ਤਰੀਕੇ ਨਾਲ

ਦੋਸ਼ੀ ਅੰਮ੍ਰਿਤਪਾਲ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਬਾਬਾ ਦੀਪ ਸਿੰਘ ਕਲੋਨੀ, ਨਜਦੀਕ ਗੁਰਮੇਜ ਡੇਅਰੀ, ਪਿੰਡ ਨੰਗਲੀ, ਥਾਣਾ ਸਦਰ ਅੰਮ੍ਰਿਤਸਰ ਅਤੇ ਅਕਾਸ਼ ਕੁਮਾਰ ਪੁੱਤਰ ਅਰਵਿੰਦ ਕੁਮਾਰ ਵਾਸੀ ਠੇਕੇ ਵਾਲੀ ਗਲੀ, ਰਤਨ ਸਿੰਘ ਚੌਂਕ, ਨਵੀਂ ਅਬਾਦੀ, ਅੰਮ੍ਰਿਤਸਰ ਨੂੰ ਹਾਊਸਿੰਗ ਬੋਰਡ ਕਲੋਨੀ ਦੇ ਖੇਤਰ ਤੋਂ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰਕੇ ਇਹਨਾਂ ਪਾਸੋਂ 02 ਪਿਸਟਲ 32 ਬੋਰ ਸਮੇਤ 04 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਇਸ ਸਮੇ ਉਨਾਂ ਨਾਲ ਸਬ ਇੰਸਪੈਕਟਰ ਰਵੀ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ-2,ਵੀ ਹਾਜਰ ਸਨ। ਗ੍ਰਿਫ਼ਤਾਰ ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਹਨਾਂ ਦੇ ਬੈਕਵਰਡ ਫਾਰਵਰਡ ਵਿਅਕਤੀਆਂ ਬਾਰੇ ਬਾਰੀਕੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ,ਮੁਕੱਦਮਾ ਦੀ ਤਫਤੀਸ਼ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News