ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਇਮਤਿਹਾਨਾਂ ਦੇ ਐਲਾਨੇ ਨਤੀਜਿਆਂ ’ਚ ਸ਼ਾਨਦਾਰ ਸਥਾਨ ਕੀਤਾ ਹਾਸਲ

4732256
Total views : 5602024

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਇਮਤਿਹਾਨਾਂ ਦੇ ਐਲਾਨੇ ਨਤੀਜਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਅਧਿਆਪਕ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਬੀ. ਏ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਅਤੇ ਸੌ ਪ੍ਰਤੀਸ਼ਤ ਰਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਸੁਮਨਦੀਪ ਕੌਰ ਅਤੇ ਸੁਖਮਨਦੀਪ ਕੌਰ ਨੇ 70 ਪ੍ਰਤੀਸ਼ਤ ਲੈ ਕੇ ਪਹਿਲਾ ਸਥਾਨ, ਵਿਦਿਆਰਥੀ ਵਿਸ਼ਵਜੀਤ ਸਿੰਘ ਨੇ 69 ਪ੍ਰਤੀਸ਼ਤ ਲੈ ਕੇ ਦੂਜਾ ਅਤੇ ਵਿਦਿਆਰਥਣ ਸਿਮਰਨਜੀਤ ਕੌਰ ਨੇ 68.6% ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਤੋਂ ਇਲਾਵਾ ਇਸ ਸਾਲ ਲੜਕਿਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਮੋਹਰਲੇ ਸਥਾਨ ਹਾਸਲ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਅਤੇ ਲਗਨ ਨਾਲ ਅਗਾਂਹ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News