





Total views : 5607323








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਿਲ੍ਹੇ ਵਿੱਚ ਤੇਲ, ਰਾਸ਼ਨ, ਰਸੋਈ ਗੈਸ ਦੀ ਨਹੀਂ ਹੈ ਕੋਈ ਘਾਟ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲੇ ਵਿੱਚ ਭਾਰਤ ਪਾਕਿ ਤਨਾਅ ਮਗਰੋਂ ਪੈਦਾ ਹੋਏ ਹਾਲਾਤਾਂ ਬਾਰੇ ਮੀਟਿੰਗ ਕਰਦਿਆਂ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਕੱਲ 8 ਮਈ ਦੀ ਛੁੱਟੀ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਫੈਸਲਾ ਸਥਿਤੀ ਨੂੰ ਮੁੜ ਵਿਚਾਰਨ ਮਗਰੋਂ ਲਿਆ ਜਾਵੇਗਾ ।
ਸੋਸ਼ਲ ਮੀਡੀਆ ਜ਼ਰੀਏ ਮਿਲ ਰਹੀਆਂ ਫਾਲਤੂ ਸਲਾਹਾਂ ਉੱਤੇ ਗੌਰ ਨਾ ਕਰੋ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨਾਂ ਨੇ ਇਸ ਤਨਾਅ ਦੌਰਾਨ ਪੈਟਰੋਲ ਪੰਪਾਂ, ਕਰਿਆਨੇ ਦੀਆਂ ਦੁਕਾਨਾਂ ਅਤੇ ਏਟੀਐਮ ਉੱਪਰ ਲੱਗੀਆਂ ਲੋਕਾਂ ਦੀਆਂ ਲਾਈਨਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਜ਼ਿਲੇ ਵਿੱਚ ਜਰੂਰੀ ਵਸਤਾਂ, ਜਿੰਨਾ ਵਿੱਚ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਦੀ ਕੋਈ ਘਾਟ ਨਹੀਂ ਹੈ। ਇਸ ਲਈ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ।
ਉਹਨਾਂ ਜਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ। ਉਹਨਾਂ ਕਿਹਾ ਕਿ ਹਰੇਕ ਸੂਚਨਾ, ਖ਼ਬਰ ਜਾਂ ਸਲਾਹ ਦੀ ਪੁਸ਼ਟੀ ਕਰਕੇ ਉਸ ਉੱਤੇ ਕਮਲ ਅਮਲ ਕੀਤਾ ਜਾਵੇ ਅਤੇ ਉਸ ਨੂੰ ਤਾਂ ਹੀ ਅੱਗੇ ਸ਼ੇਅਰ ਕੀਤਾ ਜਾਵੇ। ਉਹਨਾਂ ਕਿਹਾ ਕਿ ਬਿਨਾਂ ਸੋਚੇ ਅਜਿਹੀਆਂ ਖਬਰਾਂ ਜਾਂ ਸਲਾਹਾਂ ਨੂੰ ਸ਼ੇਅਰ ਕਰਕੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-