ਅੰਮ੍ਰਿਤਸਰ ਜ਼ਿਲ੍ਹੇ ‘ਚ ਜਰੂਰੀ ਵਸਤੂਆਂ ਦੀ ਜਮਾਂ ਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਡੀ.ਸੀ ਨੇ ਗਠਿਤ ਕੀਤੀ ਟਾਸਕ ਫੋਰਸ ਤੇ ਜਾਰੀ ਕੀਤਾ ਹੈਲਪਲਾਈਨ ਨੰਬਰ

4736041
Total views : 5608218

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਨੇਸ਼ਟਾ

ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿੱਥੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਹੈ ਉੱਥੇ ਲੋਕਾਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਗਠਿਤ ਕੀਤੀ ਟਾਸਕ ਫੋਰਸ ਦੀ ਅਗਵਾਈ ਜ਼ਿਲਾ ਫੂਡ ਸਪਲਾਈ ਕੰਟਰੋਲਰ ਅਤੇ ਜ਼ਿਲ੍ਹਾ ਮੰਡੀ ਅਫਸਰ ਕਰਨਗੇ, ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿਲ੍ਹੇ ਵਿੱਚ ਕਾਲਾਬਾਜ਼ਾਰੀ, ਜਮ੍ਹਾਂਖੋਰੀ ਅਤੇ ਵਸਤੂਆਂ ਦੀ ਨਕਲੀ ਘਾਟ ਨੂੰ ਰੋਕਣ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ।

ਜਾਰੀ ਕੀਤੀਆਂ ਹਿਦਾਇਤਾਂ ਵਿੱਚ ਉਹਨਾਂ ਸਪਸ਼ਟ ਕੀਤਾ ਕਿ ਇਹ ਟੀਮ ਨਿਰੀਖਣ ਕਰੇਗੀ ਅਤੇ ਅਨੈਤਿਕ ਵਪਾਰ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀ ਜਾਂ ਸੰਸਥਾ ਵਿਰੁੱਧ ਤੁਰੰਤ ਕਾਰਵਾਈ ਕਰੇਗੀ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਉਚਿਤ ਕੀਮਤ ਅਤੇ ਜ਼ਰੂਰੀ ਵਸਤੂਆਂ ਤੱਕ ਨਿਰਵਿਘਨ ਪਹੁੰਚ ਬਣਾਈ ਜਾਵੇਗੀ। ਉਹਨਾਂ ਸਪਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਗਠਨ ਨੂੰ ਅਨਾਜ ਅਤੇ ਸੰਬੰਧਿਤ ਸਮਾਨ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਤੇ ਹੋਰ ਬਾਲਣ ਵਰਗੀਆਂ ਜ਼ਰੂਰੀ ਵਸਤੂਆਂ ਨੂੰ ਜਮ੍ਹਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਕੀਤੀ ਗਈ ਉਲੰਘਣਾ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਮ੍ਹਾਂਖੋਰੀ, ਕਾਲਾਬਾਜ਼ਾਰੀ, ਜਾਂ ਕੀਮਤਾਂ ਵਿੱਚ ਹੇਰਾਫੇਰੀ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ, ਪੈਟਰੋਲ, ਡੀਜ਼ਲ, ਆਦਿ ਲਈ)0183-22564966 ਅਤੇ ਮੰਡੀ ਬੋਰਡ (ਸਬਜ਼ੀਆਂ ਅਤੇ ਫਲਾਂ ਸਮੇਤ ਮੰਡੀ ਨਾਲ ਸਬੰਧਤ ਮੁੱਦਿਆਂ ਲਈ) ਫੋਨ ਨੰਬਰ 0183-2527459 ਉੱਤੇ ਸ਼ਿਕਾਇਤ ਕਰਨ।

ਡਿਪਟੀ ਕਮਿਸ਼ਨਰ ਨੇ ਜਨਤਾ ਨੂੰ ਭਰੋਸਾ ਦਿਵਾਇਆ ਹੈ ਕਿ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਜਨਤਾ ਨੂੰ ਘਬਰਾਉਣ ਅਤੇ ਜਮ੍ਹਾਂਖੋਰੀ ਤੋਂ ਬਚਣ ਦੀ ਅਪੀਲ ਕੀਤੀ ਅਤੇ ਭਰੋਸਾ ਦਵਾਇਆ ਕਿ ਪ੍ਰਸ਼ਾਸਨ ਜ਼ਿਲ੍ਹੇ ਭਰ ਵਿੱਚ ਸਪਲਾਈ ਸਥਿਰਤਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਦੁਕਾਨਦਾਰ ਜਾਂ ਵਪਾਰੀ ਨਕਲੀ ਕਮੀ ਜਾਂ ਸ਼ੋਸ਼ਣਕਾਰੀ ਕ਼ੀਮਤਾਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News