





Total views : 5608233








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸੀ. ਬੀ. ਐੱਸ. ਈ. ਤੋਂ ਮਾਨਤਾ ਪ੍ਰਾਪਤ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਿਹਾ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਨੂੰ ਭਾਰਤ ਸਰਕਾਰ ਵੱਲੋਂ ਨਵਾਂ ਸੈਨਿਕ ਸਕੂਲ ਸਥਾਪਿਤ ਕਰਨ ਦੀ ਮੰਜ਼ੂਰੀ ਮਿਲਣ ’ਤੇ ਕੌਂਸਲ ਦੇ ਆਨੇਰਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਦੇਸ਼ ਭਰ ’ਚ 23 ਨਵੇਂ ਸੈਨਿਕ ਸਕੂਲ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਇਹ ਰੁਤਬਾ ਹਾਸਲ ਕਰਨ ਵਾਲਾ ਇਸ ਖੇਤਰ ਦਾ ਪਹਿਲਾ ਅਤੇ ਸੂਬੇ ਭਰ ਦਾ ਦੂਜਾ ਸਕੂਲ ਹੈ।
ਸੈਨਿਕ ਸਕੂਲ ਨਾਲ ਨੌਜਵਾਨਾਂ ਲਈ ਰੱਖਿਆ ਸੈਨਾਵਾਂ ’ਚ ਸ਼ਾਮਿਲ ਹੋਣ ਦਾ ਹੋਵੇਗਾ ਰਾਹ ਪੱਧਰਾ : ਛੀਨਾ
ਇਸ ਸਬੰਧੀ ਸ: ਛੀਨਾ ਨੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਦੀ ਮੌਜ਼ੂਦਗੀ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਨੇ ਗੈਰ-ਸਰਕਾਰੀ ਸੰਗਠਨਾਂ, ਨਿੱਜੀ ਅਤੇ ਸਰਕਾਰੀ ਸਕੂਲਾਂ ਨਾਲ ਸਾਂਝੇਦਾਰੀ ਕਰਕੇ ਨਵੇਂ ਸੈਨਿਕ ਸਕੂਲ ਸਥਾਪਿਤ ਕਰਨ ਦੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਸੈਨਿਕ ਸਕੂਲ ਸੋਸਾਇਟੀ ਵੱਲੋਂ ਦੇਸ਼ ਭਰ ’ਚ ਸਥਿਤ 37 ਨਵੇਂ ਸੈਨਿਕ ਸਕੂਲਾਂ ਨਾਲ ਸਮਝੌਤੇ ਪੱਤਰ ’ਤੇ ਦਸਤਖ਼ਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨਵੇਂ ਸੈਨਿਕ ਸਕੂਲ, ਸਬੰਧਿਤ ਸਿੱਖਿਆ ਬੋਰਡਾਂ ਨਾਲ ਆਪਣੀ ਮਾਨਤਾ ਤੋਂ ਇਲਾਵਾ ਸੈਨਿਕ ਸਕੂਲ ਸੋਸਾਇਟੀ ਦੀ ਅਗਵਾਈ ਹੇਠ ਕੰਮ ਕਰਨਗੇ।
ਇਸ ਮੌਕੇ ਸ: ਛੀਨਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰੀ ਰਾਜਨਾਥ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਈਵਾਲੀ ਮੋਡ ਅਧੀਨ ਨਵੇਂ ਸੈਨਿਕ ਸਕੂਲ ਖੋਲ੍ਹਣ ਲਈ ਅਰਜ਼ੀਆਂ ਦੇ ਹੋਰ ਮੁਲਾਂਕਣ ਤੋਂ ਬਾਅਦ ਉਨ੍ਹਾਂ ਨੂੰ ਉਕਤ ਸਕੂਲ ਸਥਾਪਿਤ ਕਰਨ ਦੀ ਪ੍ਰਵਾਨਗੀ ਮਿਲੀ ਹੈ।
ਇਸ ਮੌਕੇ ਪ੍ਰਿੰ: ਗਿੱਲ ਨੇ ਸ: ਛੀਨਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਸਕੂਲ ਨੇ ਦਸੰਬਰ-2023 ’ਚ ਰੱਖਿਆ ਮੰਤਰਾਲੇ ਅਧੀਨ ਸੈਨਿਕ ਸਕੂਲ ਸੋਸਾਇਟੀ ਨੂੰ ਮਾਨਤਾ ਸਬੰਧੀ ਅਰਜ਼ੀ ਦਿੱਤੀ ਸੀ। ਜਿਸ ਉਪਰੰਤ ਸਕੂਲ ਨੂੰ ਨਿਰੀਖਣ ਲਈ ਸ਼ਾਰਟਲਿਸਟ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਉਕਤ ਸਕੂਲ ਦਾ ਖੋਲ੍ਹਣ ਦਾ ਮਕਸਦ ਰਾਸ਼ਟਰੀ ਭਾਵਨਾ, ਹਿੰਮਤ, ਦੇਸ਼ ਅਤੇ ਸਮਾਜ ਪ੍ਰਤੀ ਸਤਿਕਾਰ ਦੀਆਂ ਕਦਰਾਂ-ਕੀਮਤਾਂ ਪ੍ਰਤੀ ਅਟੱਲ ਵਚਨਬੱਧਤਾ ਦੇ ਲੋਕਾਚਾਰ ਨੂੰ ਵਿਕਸਿਤ ਕਰਨਾ, ਸਰੀਰਿਕ ਤੰਦਰੁਸਤੀ ਦੀ ਮਹੱਤਤਾ ਨੂੰ ਗ੍ਰਹਿਣ ਕਰਵਾਉਣਾ ਅਤੇ ਵਿਦਿਆਰਥੀਆਂ ’ਚ ਰਾਸ਼ਟਰੀ ਸਵੈਮਾਣ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਸਕੂਲ ਉਕਤ ਮੰਤਰਾਲੇ ਅਧੀਨ ਐੱਸ. ਐੱਸ. ਐੱਸ. ਨਾਲ ਜੁੜੇ ਹੋਣਗੇ ਤਾਂ ਜੋ ਇੱਕ ਅਜਿਹੀ ਪ੍ਰਣਾਲੀ ਬਣਾਈ ਜਾ ਸਕੇ ਜੋ ਅਕਾਦਮਿਕ ਕਠੋਰਤਾ ਨੂੰ ਅਨੁਸ਼ਾਸਨ ਦੀ ਇਕ ਡਿਗਰੀ ਨਾਲ ਜੋੜ ਕੇ ਮੁੱਲ-ਅਧਾਰਤਿ ਸਿੱਖਿਆ ’ਤੇ ਵਧੇਰੇ ਧਿਆਨ ਕੇਂਦਰਿਤ ਕਰੇ ਜੋ ਬੱਚਿਆਂ ਨੂੰ ਦੇਸ਼ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ’ਚ ਮਾਣ ਪੈਦਾ ਕਰਨ ਦੇ ਯੋਗ ਬਣਾਏਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-