ਕੋਰੀ ਅਫਵਾਹ !ਤਰਨ ਤਾਰਨ ਜਿਲੇ ਦੇ 10 ਲਿੋਮੀਟਰ ਦੇ ਘੇਰੇ ਹੇਠ ਆਂਉਦੇ ਪਿੰਡਾਂ ਨੂੰ ਉਠਾਉਣ ਸਬੰਧੀ ਜਿਲਾ ਪ੍ਰਸ਼ਾਸਨ ਵਲੋ ਕੋਈ ਲਿਸਟ ਨਹੀ ਕੀਤੀ ਗਈ ਜਾਰੀ-ਡੀ.ਸੀ

4737789
Total views : 5610668

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ

ਜਿਲਾ ਤਰਨ ਤਾਰਨ ਦੇ ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸਬੰਧੀ ਇੱਕ ਫੇਕ ਲਿਸਟ ਮੀਡੀਆ ਵਿੱਚ ਵਾਇਰਲ ਹੋ ਰਹੀ ਹੈ।ਇਸ ਸਬੰਧ ਵਿੱਚ ਆਪ ਜੀ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ।

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਜੀ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਅਫਵਾਹਾਂ ਤੋਂ ਬਚਿਆ ਜਾਵੇ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਸਬੰਧੀ ਅਧਿਕਾਰਤ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਡੀਆ ਰਾਹੀਂ ਅਗਾਂਊਂ ਜਾਰੀ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News