ਜਰੂਰੀ ਵਸਤਾਂ ਦੀ ਜਮਾਖੋਰੀ ਅਤੇ ਕਾਲਾ ਬਜਾਰੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ – ਮਹਿੰਦਰ ਭਗਤ

4737805
Total views : 5610720

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਮਿੱਕੀ ਗੁਮਟਾਲਾ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉੱਤੇ ਸਰਹੱਦੀ ਖੇਤਰਾਂ ਵਿੱਚ ਰਹਿ ਰਹੇ ਵਾਸੀਆਂ ਅਤੇ ਮੌਜੂਦਾ ਹਾਲਤ ਦੌਰਾਨ ਕੀਤੇ ਗਏ ਸੰਕਟ ਕਾਲੀਨ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉੱਤੇ ਅੰਮ੍ਰਿਤਸਰ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਮਹਿੰਦਰ ਭਗਤ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਹਾਲਾਤ ਅਤੇ ਤਿਆਰੀਆਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ। ਉਹਨਾਂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਹਰੇਕ ਤਰ੍ਹਾਂ ਦੇ ਸੰਭਾਵੀ ਪ੍ਰਬੰਧਾਂ ਲਈ ਬਿਲਕੁਲ ਤਿਆਰ ਹੈ ਅਤੇ ਅੰਮ੍ਰਿਤਸਰ ਵਿੱਚ ਡਾਕਟਰੀ ਸਹਾਇਤਾ ਦੇ ਨਾਲ ਨਾਲ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ ।

ਹੰਗਾਮੀ ਹਾਲਤ ਵਿੱਚ ਪਹੁੰਚੇ ਜ਼ਖ਼ਮੀਆਂ ਦਾ ਇਲਾਜ ਨਾ ਕਰਨ ਵਾਲੇ ਨਿੱਜੀ ਹਸਪਤਾਲਾਂ ਖਿਲਾਫ ਵੀ ਹੋਵੇਗੀ ਕਾਰਵਾਈ- ਧਾਲੀਵਾਲ

ਉਹਨਾਂ ਕਿਹਾ ਕਿ ਹੰਗਾਮੀ ਹਾਲਤ ਦੌਰਾਨ ਨਿੱਜੀ ਹਸਪਤਾਲਾਂ ਵਿੱਚ ਇਲਾਜ ਲਈ ਪਹੁੰਚੇ ਜਖਮੀਆਂ ਦਾ ਇਲਾਜ ਵੀ ਹਸਪਤਾਲ ਯਕੀਨੀ ਬਣਾਉਣਗੇ ਅਤੇ ਜੋ ਵੀ ਨਿੱਜੀ ਹਸਪਤਾਲ ਇਸ ਵਿੱਚ ਢਿੱਲ ਮੱਠ ਵਿਖਾਏਗਾਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਖੇਤੀ ਸੈਕਟਰ ਦੀ ਲੋੜ ਨੂੰ ਸਮਝਦਿਆਂ ਹੋਇਆਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਤ ਨੂੰ ਬਲੈਕ ਆਊਟ ਹੋਣ ਕਾਰਨ ਖੇਤੀ ਸੈਕਟਰ ਨੂੰ ਬਿਜਲੀ ਨਹੀਂ ਮਿਲ ਰਹੀਇਸ ਲਈ ਉਹਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।

ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਸਪਸ਼ਟ ਕੀਤਾ ਕਿ ਸਰਕਾਰ ਅਜਿਹੇ ਮੌਕੇ ਉੱਤੇ ਕਾਲਾ ਬਾਜ਼ਾਰੀ ਅਤੇ ਜਮਾਂ ਖੋਰੀ ਕਰਨ ਵਾਲੇ ਕਾਰੋਬਾਰੀਆਂ ਉੱਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਜੋ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀਪੁਲਸ ਕਮਿਸ਼ਨਰ  ਸ ਗੁਰਪ੍ਰੀਤ ਸਿੰਘ ਭੁੱਲਰਜ਼ਿਲਾ ਪੁਲਸ ਮੁਖੀ ਦਿਹਾਤੀ ਸ ਮਨਿੰਦਰ ਸਿੰਘਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ,ਐਸਡੀਐਮ ਸ ਗੁਰਸਿਮਰਨ ਸਿੰਘ ਢਿੱਲੋਐਸਡੀਐਮ ਡਾਕਟਰ ਹਰਨੂਰ ਕੋਰ ਢਿੱਲੋਂਐਸਡੀਐਮ ਮੈਡਮ ਅਮਨਦੀਪ ਕੌਰਐਸਡੀਐਮ ਰਵਿੰਦਰ ਸਿੰਘਐਸਡੀਐਮ ਮਨਕੰਵਲ ਸਿੰਘ ਚਾਹਲ ਐਸਡੀਐਮ ਅਮਨਦੀਪ ਸਿੰਘ ,ਜਿਲਾ ਮੰਡੀ ਅਫਸਰ ਅਮਨਦੀਪ ਸਿੰਘਜਿਲਾ ਖੁਰਾਕ ਤੇ ਸਪਲਾਈ ਅਫਸਰ ਸ ਅਮਨਜੀਤ ਸਿੰਘਪ੍ਰਿੰਸੀਪਲ ਮੈਡੀਕਲ ਕਾਲਜ ਡਾਕਟਰ ਰਜੀਵ ਦੇਵਗਨ ,ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਮੈਡਮ ਪਿਯੂਸਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਖਬਰ ਨੂੰ ਵਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News