





Total views : 5949273







Total views : 5949273ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰਤ ਨੇ ਪਾਕਿਸਤਾਨ ਦੇ ਹਰ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਭਾਰਤ ਦੇ ਹਵਾਈ ਖੇਤਰ ਰੱਖਿਆ ਪ੍ਰਣਾਲੀ ਨੇ ਪਾਕਿਸਤਾਨੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ ਪਰ ਪਾਕਿਸਤਾਨ ਅਜੇ ਵੀ ਆਪਣੇ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ।
ਅੱਜ ਸਵੇਰੇ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ।
ਅਜਿਹੀ ਸਥਿਤੀ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਬਠਿੰਡਾ, ਅੰਮ੍ਰਿਤਸਰ ਅਤੇ ਜਲੰਧਰ ਸ਼ਾਮਲ ਹਨ ਜਿੱਥੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿੱਚ ਫਿਰ ਤੋਂ ਸਾਇਰਨ ਵੱਜ ਰਹੇ ਹਨ। ਫਿਰੋਜ਼ਪੁਰ ਦੇ ਡੀਸੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ। ਖਿੜਕੀਆਂ ਤੋਂ ਦੂਰ ਰਹੋ। ਪ੍ਰਸ਼ਾਸਨ ਤੋਂ ਹਰੀ ਝੰਡੀ ਦੀ ਉਡੀਕ ਕਰਨ ਲਈ ਕਿਹਾ।
ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਵੀ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਆਪੀਲ ਕਰਦਿਆ ਕਿਹਾ ਕਿ ਘਰ ਦੇ ਅੰਦਰ ਰਹੋ ਅਤੇ ਖਿੜਕੀਆਂ ਤੋਂ ਦੂਰ ਰਹੋ। ਜਿਵੇਂ ਹੀ ਅਸੀਂ ਆਮ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੇ ਯੋਗ ਹੋਏ, ਅਸੀਂ ਤੁਹਾਨੂੰ ਸੂਚਿਤ ਕਰਾਂਗੇ,ਕਿਰਪਾ ਕਰਕੇ ਸ਼ਾਂਤ ਰਹੋ ਅਤੇ ਘਬਰਾਉ ਨਾ। ਕਿਸੇ ਵੀ ਸਹਾਇਤਾ ਲਈ ਸਾਡੇ ਨਾਲ ਸੰਪਰਕ ਕਰੋ।
1. ਸਿਵਲ ਕੰਟਰੋਲ ਰੂਮ – 01832226262, 7973867446
2. ਪੁਲਿਸ ਕੰਟਰੋਲ ਰੂਮ – ਸ਼ਹਿਰ 9781130666
3. ਦਿਹਾਤੀ 9780003387
ਦੱਸ ਦੇਈਏ ਕਿ ਸਵੇਰੇ 5 ਵਜੇ ਪਠਾਨਕੋਟ ਏਅਰਬੇਸ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਜ਼ੋਰਦਾਰ ਧਮਾਕੇ ਸੁਣੇ ਗਏ। ਅੰਮ੍ਰਿਤਸਰ ਵਿੱਚ ਰਾਮ ਤੀਰਥ ਰੋਡ ਤੇ ਖਾਸਾ ਕੈਟ ਨੇੜੇ ਇੱਕ ਡਰੋਨ ਦੇਖਿਆ ਗਿਆ, ਜਿਸਨੂੰ ਫੌਜ ਨੇ ਨਸ਼ਟ ਕਰ ਦਿੱਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-