





Total views : 5611462








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਬੱਬੂ ਬੰਡਾਲਾ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਜੰਗਬੰਦੀ ਸਮਝੌਤੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਬੇਹੱਦ ਸੁਖਾਵਾਂ ਅਤੇ ਰਾਹਤ ਭਰਿਆ ਹੈ।
ਭਾਰਤ-ਪਾਕਿ ਜੰਗਬੰਦੀ ਨਾਲ ਸਰਹੱਦ ‘ਤੇ ਤਣਾਅ ਘਟੇਗਾ, ਪੰਜਾਬ ਨੂੰ ਫ਼ਾਇਦਾ – ਬ੍ਰਹਮਪੁਰਾ
ਸ੍ਰ. ਬ੍ਰਹਮਪੁਰਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਸੱਚਾਈ ਹੈ ਕਿ ਜੰਗ ਕਦੇ ਵੀ ਕਿਸੇ ਮਸਲੇ ਦਾ ਹੱਲ ਨਹੀਂ ਹੁੰਦੀ ਅਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਸਰਹੱਦਾਂ ‘ਤੇ ਵੱਸਦੇ ਆਮ ਲੋਕਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਖ਼ਾਸ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਅਤੇ ਇੱਥੇ ਵਸਦੇ ਲੋਕਾਂ ਲਈ ਇਹ ਬਹੁਤ ਹੀ ਸਕਰਾਤਮਕ ਕਦਮ ਹੈ। ਅਮਨ-ਸ਼ਾਂਤੀ ਦਾ ਮਾਹੌਲ ਲੋਕਾਂ ਦੇ ਜੀਵਨ ਵਿਚ ਖੁਸ਼ਹਾਲੀ ਲਿਆਉਂਦਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਜੰਗਬੰਦੀ ਨਾਲ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਨਾ ਸਿਰਫ਼ ਲੋਕ ਬੇਖ਼ੌਫ਼ ਹੋ ਕੇ ਆਪਣੀ ਖ਼ੇਤੀਬਾੜੀ ਅਤੇ ਰੋਜ਼ਾਨਾ ਕੰਮਕਾਜ ਕਰ ਸਕਦੇ ਹਨ, ਸਗੋਂ ਬੱਚੇ ਸੁਰੱਖਿਅਤ ਮਾਹੌਲ ਵਿੱਚ ਸਕੂਲ ਜਾ ਸਕਦੇ ਹਨ, ਵਪਾਰਕ ਗਤੀਵਿਧੀਆਂ ਮੁੜ ਸੁਰਜੀਤ ਹੋ ਸਕਦੀਆਂ ਹਨ ਅਤੇ ਇਨ੍ਹਾਂ ਪੱਛੜੇ ਖੇਤਰਾਂ ਦਾ ਵਿਕਾਸ ਤੇਜ਼ ਹੋ ਸਕਦਾ ਹੈ। ਜੰਗਬੰਦੀ ਨਾਲ ਲੋਕਾਂ ਦੇ ਮਨਾਂ ਵਿਚੋਂ ਡਰ ਨਿਕਲਦਾ ਹੈ ਅਤੇ ਉਹ ਆਮ ਜੀਵਨ ਜੀਣ ਦੇ ਯੋਗ ਹੁੰਦੇ ਹਨ। ਸਰਹੱਦੀ ਲੋਕਾਂ ਲਈ ਸ਼ਾਂਤੀ ਹੀ ਅਸਲ ਤਰੱਕੀ ਦਾ ਰਾਹ ਹੈ ਅਤੇ ਇਹ ਮਾਹੌਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਹ ਬੇਹੱਦ ਜ਼ਰੂਰੀ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸੇ ਵੀ ਹਾਲਾਤਾਂ ਵਿੱਚ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਇੱਥੋਂ ਦੇ ਵਸਨੀਕਾਂ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਹਮੇਸ਼ਾ ਤਰਜੀਹ ਦੇਣ।
ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੰਤ ਵਿੱਚ ਕਿਹਾ, “ਸ਼੍ਰੋਮਣੀ ਅਕਾਲੀ ਦਲ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀ ਖੁਸ਼ਹਾਲੀ ਲਈ ਯਤਨਸ਼ੀਲ ਰਹੇਗਾ। ਅਸੀਂ ਦੁਆ ਕਰਦੇ ਹਾਂ ਅਤੇ ਉਮੀਦ ਰੱਖਦੇ ਹਾਂ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਸ਼ਾਂਤੀ ਦਾ ਇਹ ਮਾਹੌਲ ਬਰਕਰਾਰ ਰਹੇ। ਸਰਹੱਦਾਂ ‘ਤੇ ਚੁੱਪੀ ਬਣੀ ਰਹਿਣਾ ਹੀ ਇੱਥੋਂ ਦੇ ਵਸਨੀਕਾਂ ਲਈ ਸਭ ਤੋਂ ਵੱਡੀ ਲੋੜ ਅਤੇ ਸਭ ਤੋਂ ਚੰਗੀ ਗੱਲ ਹੈ।ਖਬਰ ਨੂੰ ਵਧ ਤੋ ਵੱਧ ਅੱਗੇ ਸ਼ੇਅਰ ਕਰੋ-